ਚੇਨੇਈ,3 ਜਨਵਰੀ,ਦੇਸ਼ ਕਲਿਕ ਬਿਊਰੋ:
ਤਾਮਿਲਨਾਡੂ ਦੇ ਕੁੱਡਲੋਰ ਜ਼ਿਲ੍ਹੇ ਵਿੱਚ ਅੱਜ ਮੰਗਲਵਾਰ ਸਵੇਰੇ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਤ੍ਰਿਚੀ-ਚੇਨਈ ਰਾਸ਼ਟਰੀ ਰਾਜਮਾਰਗ 'ਤੇ 6 ਵਾਹਨਾਂ ਦੀ ਆਪਸ 'ਚ ਟੱਕਰ ਹੋਣ ਕਾਰਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਹਾਈਵੇਅ 'ਤੇ ਦੋ ਬੱਸਾਂ, ਦੋ ਲਾਰੀਆਂ ਅਤੇ ਦੋ ਕਾਰਾਂ ਆਪਸ 'ਚ ਟਕਰਾ ਗਈਆਂ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਇਕ ਹੀ ਪਰਿਵਾਰ ਨਾਲ ਸਬੰਧਤ ਹਨ। ਹਾਲਾਂਕਿ ਅਜੇ ਤੱਕ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਉਕਤ ਕਾਰ 'ਚ ਸਵਾਰ ਮ੍ਰਿਤਕਾਂ ਨੂੰ ਵੇਪੁਰ ਦੀ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਰ 'ਚੋਂ ਬਾਹਰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਦੂਜੇ ਪਾਸੇ ਪੁਲਿਸ ਨੇ ਦੱਸਿਆ ਕਿ ਕਾਰ 'ਚੋਂ ਬਰਾਮਦ ਹੋਈ ਆਰਸੀ ਤੋਂ ਪਤਾ ਲੱਗਾ ਹੈ ਕਿ ਇਹ ਪਰਿਵਾਰ ਚੇਨਈ ਦੇ ਨੰਗਨਲੂਰ ਦਾ ਰਹਿਣ ਵਾਲਾ ਸੀ। ਹਾਲਾਂਕਿ ਅਜੇ ਤੱਕ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ।