*31 ਜਨਵਰੀ ਤੱਕ ਭਰੇ ਜਾ ਸਕਦੇ ਹਨ ਆਨਲਾਈਨ ਫਾਰਮ
ਮਾਨਸਾ, 03 ਜਨਵਰੀ: ਦੇਸ਼ ਕਲਿੱਕ ਬਿਓਰੋ
ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈ ਕੇ, ਜ਼ਿਲ੍ਹਾ ਮਾਨਸਾ ਵਿਖੇ 6ਵੀਂ ਜਮਾਤ ਵਿਚ ਦਾਖਲੇ ਲਈ ਸਾਲ 2023-23 ਆਲ ਇੰਡੀਆ ਜਵਾਹਰ ਨਵੋਦਿਆ ਵਿਦਿਆਲਿਆ ਸਿਲੈਕਸ਼ਨ ਟੈਸਟ 29 ਅਪ੍ਰੈਲ 2023 ਦਿਨ ਸ਼ਨੀਵਾਰ ਨੂੰ ਸਵੇਰੇ 11:30 ਵਜੇ ਤੋਂ 01:30 ਵਜੇ ਤੱਕ ਹੋਵੇਗਾ।
ਪ੍ਰਿੰਸੀਪਲ, ਜਵਾਹਰ ਨਵੋਦਿਆ ਵਿਦਿਆਲਿਆ ਬੀ. ਸੁਧਾਕਰਾ ਰੇਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਰਮ ਭਰਨ ਦੀ ਆਖ਼ਰੀ ਮਿਤੀ 31 ਜਨਵਰੀ, 2023 ਹੈ। ਫਾਰਮ ਭਰਨ ਵਾਲੇ ਵਿਦਿਆਰਥੀ ਦਾ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਤੀਜੀ ਜਮਾਤ ਸਾਲ 2020-21, ਚੌਥੀ ਜਮਾਤ 2021-22 ਅਤੇ ਪੰਜਵੀਂ ਜਮਾਤ 2022-23 ਵਿਚ ਪਾਸ ਹੋਣਾ ਜ਼ਰੂਰੀ ਹੈ ਅਤੇ ਵਿਦਿਆਰਥੀ ਮਾਨਸਾ ਜ਼ਿਲ੍ਹੇ ਦਾ ਵਸਨੀਕ ਹੋਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ 75 ਫ਼ੀਸਦੀ ਅਤੇ ਸ਼ਹਿਰੀ ਖੇਤਰ ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਰਾਖਵੀਆਂ ਹਨ। ਫਾਰਮ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈਬਸਾਈਟ https://navodaya.gov.in ’ਤੇ ਭਰੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 94785-47460, 98780-85025, 99155-27078 ਅਤੇ 70875-91315 ’ਤੇ ਸੰਪਰਕ ਕੀਤਾ ਜਾ ਸਕਦਾ ਹੈ।