ਮੋਗਾ, 3 ਜਨਵਰੀ, ਦੇਸ਼ ਕਲਿੱਕ ਬਿਓਰੋ :
ਫਿਲਪੀਨ ਦੀ ਰਾਜਧਾਨੀ ਮਨੀਲਾ ਵਿੱਚੋਂ ਇਕ ਬੁਰੀ ਖਬਰ ਆਈ ਹੈ ਜਿੱਥੇ ਕਬੱਡੀ ਕੋਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੋਗਾ ਜ਼ਿਲ੍ਹੇ ਦੇ ਪਿੰਡ ਪੱਖਰ ਵੱਢ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਕਬੱਡੀ ਕੋਚ ਦੇ ਮਨੀਲਾ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਪਿੰਡ ਪੱਖਰਵੱਢ ਦਾ ਗੁਰਪ੍ਰੀਤ ਸਿੰਘ ਕਰੀਬ ਪੰਜ ਸਾਲ ਪਹਿਲਾ ਆਪਣੇ ਚੰਗੇ ਭਵਿੱਖ ਲਈ ਮਨੀਲਾ ਗਿਆ ਸੀ। ਗੁਰਪ੍ਰੀਤ ਸਿੰਘ ਨੌਜਵਾਨਾਂ ਖਿਡਾਰੀਆਂ ਨੂੰ ਕਬੱਡੀ ਦੀ ਕੋਚਿੰਗ ਦਿੰਦਾ ਸੀ। ਗੁਰਪ੍ਰੀਤ ਸਿੰਘ ਜਦੋਂ ਕੰਮ ਤੋਂ ਆਪਣੇ ਘਰ ਵਾਪਸ ਆ ਰਿਹਾ ਸੀ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜਿਸ ਵਿੱਚ ਉਸਦੀ ਮੌਤ ਹੋ ਗਈ।
ਜਿਉਂ ਹੀ ਗੁਰਪ੍ਰੀਤ ਦੇ ਕਤਲ ਦੀ ਖਬਰ ਪਿੰਡ ਪਹੁੰਚੀ ਤਾਂ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।