ਬੈਂਗਲੂਰੂ, 5 ਜਨਵਰੀ, ਦੇਸ਼ ਕਲਿਕ ਬਿਊਰੋ :
ਕਰਨਾਟਕ ਦੇ ਬੇਲਗਾਮ ਵਿੱਚ ਅੱਜ ਵੀਰਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਜੀਪ ਦਰੱਖਤ ਨਾਲ ਟਕਰਾ ਗਈ, ਜਿਸ ਨਾਲ 6 ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ। ਜੀਪ 'ਚ ਸਵਾਰ ਸਾਰੇ ਯਾਤਰੀ ਮੰਦਰ 'ਚ ਦਰਸ਼ਨਾਂ ਲਈ ਜਾ ਰਹੇ ਸਨ। ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸ਼ਰਧਾਲੂਆਂ ਦੀ ਜੀਪ ਇਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਤਿੰਨ ਔਰਤਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਘਟਨਾ ਚਿਚਨੂਰ ਇਲਾਕੇ ਦੀ ਹੈ। ਸਾਰੇ ਮ੍ਰਿਤਕ ਬੇਲਾਗਾਵੀ ਦੇ ਹੁਲਕੁੰਡ ਪਿੰਡ ਦੇ ਰਹਿਣ ਵਾਲੇ ਸਨ। ਜੀਪ 'ਚ ਸਵਾਰ ਸਾਰੇ ਯਾਤਰੀ ਮੰਦਰ 'ਚ ਦਰਸ਼ਨ ਕਰਨ ਜਾ ਰਹੇ ਸਨ।ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਰਾਜ ਮੰਤਰੀ ਗੋਵਿੰਦ ਕਰਜੋਲ ਨੇ ਸਾਰੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।