ਦਲਜੀਤ ਕੌਰ
ਸੰਗਰੂਰ, 7 ਜਨਵਰੀ, 2023: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਆਸਾਮੀਆਂ ਲਈ 9 ਜਨਵਰੀ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਵਿੰਦਰਪਾਲ ਸਿੰਘ, ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਜਿਹੜੇ ਲੜਕੇ ਅਤੇ ਲੜਕੀਆਂ ਵੱਲੋਂ ਗ੍ਰੈਜੂਏਸ਼ਨ ਕੀਤੀ ਹੋਈ ਹੈ ਅਤੇ ਜਿਨਾਂ ਦੀ ਉਮਰ 18 ਤੋਂ 25 ਸਾਲ ਹੈ, ਉਹ ਚਾਹਵਾਨ ਪ੍ਰਾਰਥੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਉਹਨਾਂ ਦੱਸਿਆ ਕਿ ਜਿਹੜੇ ਵੀ ਪ੍ਰਾਰਥੀ ਇੰਟਰਵਿਊ ਦੌਰਾਨ ਚੁਣੇ ਜਾਣਗੇ, ਉਹਨਾਂ ਨੂੰ ਬੈਂਕ ਵੱਲੋਂ ਚੰਗੀਆਂ ਤਨਖਾਹਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਬੇਰੋਜ਼ਗਾਰਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਅਤੇ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ, ਕਾਊਂਸਲਿੰਗ, ਹੁਨਰ ਸਿਖਲਾਈ, ਸਵੈ ਰੋਜ਼ਗਾਰ ਸਬੰਧੀ ਸੂਚਨਾ, ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਗਾਇਡੈਂਸ ਆਦਿ ਸੇਵਾਵਾਂ ਪ੍ਰਦਾਨ ਕਰਦਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਸਾਲ ਦੌਰਾਨ ਲਗਭਗ 2500 ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ, ਨਿੱਜੀ ਅਤੇ ਗਰੁੱਪ ਗਾਇਡੈਂਸ ਆਦਿ ਰਾਹੀਂ ਕਾਊਂਸਲਿੰਗ ਕਰਨ ਦੇ ਨਾਲ 53 ਪਲੇਸਮੈਂਟ ਕੈਂਪ ਆਯਜਿਤ ਕੀਤੇ ਗਏ।