ਮਿਆਰੀ ਸਿੱਖਿਆ ਲਈ ਵਚਨਬੱਧ ਸਰਕਾਰ ਨੇ ਅੱਖੋਂ ਪਰੋਖੇ ਕੀਤੀ ਕੰਪਿਊਟਰ ਸਿੱਖਿਆ ਅਧਿਆਪਕ
ਕੰਪਿਊਟਰ ਅਧਿਆਪਕਾਂ ਵੱਲੋਂ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖਾਹ ਕਮਿਸ਼ਨ ਤਰੰਤ ਲਾਗੂ ਕਰਨ ਦੀ ਮੰਗ
ਪ੍ਰਸਾਸ਼ਨ ਵੱਲੋਂ ਵਿੱਤ ਮੰਤਰੀ ਪੰਜਾਬ ਨਾਲ 18 ਜਨਵਰੀ ਦੀ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਸ਼ਾਂਤ ਹੋਏ ਅਧਿਆਪਕ
ਦਲਜੀਤ ਕੌਰ
ਸੰਗਰੂਰ, 07 ਜਨਵਰੀ, 2023: ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਫਤਿਹਪੁਰ ਦੀ ਅਗਵਾਈ ਹੇੇਠ ਕੰਪਿਊਟਰ ਅਧਿਆਪਕ ਵੱਡੀ ਰੈਲੀ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਕੀਤੀ। ਵਿਸ਼ਾਲ ਰੈਲੀ ਭਰਵਾਂ ਇਕੱਠ ਹੋਇਆ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਜੱਥੇਬੰਦੀ ਨੇ ਦੋਸ਼ ਲਗਾਇਆ ਕਿ ਸਿੱਖਿਆ ਮੰਤਰੀ ਅਤੇ ਪੰਜਾਬ ਸਰਰਕਾਰ ਕੰਪਿਊਟਰ ਅਧਿਆਪਕਾਂ ਨੂੰ ਜਾਣ-ਬੁੱਝ ਕੇ ਖੱਜਲ ਕਰ ਰਹੀ ਹੈ।
ਕੰਪਿਊਟਰ ਅਧਿਆਪਕ ਇੱਕਤਰ ਹੋ ਸੰਗਰੂਰ ਦੇ ਬਜ਼ਾਰਾਂ ਵਿੱਚ ਪਹਿਲਾ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ ਅਤੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਪੰਜਾਬ ਅਤੇ ਆਪ ਦੇ ਵਿਧਾਇਕਾ ਦੇ ਵਾਦਿਆ ਨੂੰ ਪੈਫਲੈਟਾਂ ਰਾਹੀ ਆਮ ਲੋਕਾਂ ਵਿੱਚ ੳਜਾਗਰ ਕੀਤਾ ਕੀਤਾ ਗਿਆ ਅਤੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਪਿੱਟ ਸਿਆਪਾ ਕਰਦੇ ਹੋਏ ਘਿਰਾਓ ਕੀਤਾ ਗਿਆ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਜਲਦ ਤੋਂ ਜਲਦ ਕੰਪਿਊਟਰ ਅਧਿਆਪਕਾਂ ਤੇ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖਾਹ ਕਮਿਸ਼ਨ ਪਹਿਲਾ ਲਾਗੂ ਕੀਤਾ ਨਹੀਂ ਤਾਂ ਹੋਰ ਸੰਘਰਸ਼ ਤੇਜ ਕੀਤਾ ਜਾਵੇਗਾ।
ਇਸ ਮੌਕੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਫਤਿਹਪੁਰ ਅਤੇ ਸੂਬਾ ਸਰਪ੍ਰਸਤ ਗੁਰਵਿੰਦਰ ਸਿੰਘ ਤਰਨਤਾਰਨ ਨੇ ਕਿਹਾ ਕਿ ਬੇਸ਼ੱਕ ਜੁਲਾਈ 2011 ਨੂੰ ਕੰਪਿਊਟਰ ਅਧਿਆਪਕਾਂ ਨੂੰ ਮੌਕੇ ਦੀ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੀ ਪਿਕਟਸ ਸੁਸਾਇਟੀ ਅਧੀਨ ਪੰਜਾਬ ਸਿਵਲ ਸਰਵਿਸ ਸੇਵਾਵਾਂ ਅਧੀਨ ਕੰਪਿਊਟਰ ਅਧਿਆਪਕਾਂ ਦੀਆ ਸੇਵਾਵਾਂ ਰੈਗੂਲਰ ਕਰ ਦਿੱਤੀਆ ਸੀ ਪਰ ਅੱਜ ਤੱਕ ਕੰਪਿਊਟਰ ਅਧਿਆਪਕਾਂ ਨੂੰ ਕੋਈ ਵੀ ਪੂਰਨ ਰੂਪ ਵਿੱਚ ਰੈਗੂਲਰ ਮੁਲਾਜਮਾਂ ਵਾਲੇ ਲਾਭ ਨਹੀਂ ਦਿੱਤੇ ।ਸਗੋਂ ਕੰਪਿਊਟਰ ਅਧਿਆਪਕਾਂ ਦੇ ਬਗੈਰ ਕਿਸੇ ਕਾਰਨ 6ਵਾਂ ਤਨਖਾਹ ਕਮਿਸ਼ਨ, ਏ.ਸੀ.ਪੀ., ਆਈ.ਆਰ. ਅਤੇ ਹੋਰ ਵਿੱਤੀ ਲਾਭ ਰੋਕ ਰੱਖੇ ਹਨ ।ਜਦੋ ਕਿ ਪੰਜਾਬ ਦੇ ਸਮੁੱਚੇ ਰੈਗੂਲਰ ਮੁਲਾਜਮਾਂ ਨੂੰ 6ਵਾਂ ਤਨਖਾਹ ਕਮਿਸ਼ਨ, ਏ.ਸੀ.ਪੀ., ਆਈ.ਆਰ. ਅਤੇ 6ਵਾਂ ਤਨਖਾਹ ਕਮਿਸ਼ਨ ਦੇ ਬਕਾਏ ਦਿੱਤੇ ਜਾ ਚੁੱਕੇ ਪਰ ਕੰਪਿਊਟਰ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ । 1100 ਦੇ ਕਰੀਬ ਕੰਪਿਊਟਰ ਅਧਿਆਪਕ ਸਾਥੀਆ ਦੀ ਮੌਤ ਹੋਣ ਤੋਂ ਬਾਅਦ ਸਰਕਾਰ ਨੇ ਕੋਈ ਸਾਰ ਬਹੀ ਲਈ ਗਈ ਹੈ ਅਤੇ ਯੂਨੀਅਨ ਵੱਲੋ ਪਰਿਵਾਰ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇਣ ਦੀ ਮੰਗ ਕੀਤੀ ਗਈ।
ਅੱਜ ਦੀ ਰੈਲੀ ਦੇ ਦਬਾਅ ਕਾਰਨ ਸੰਗਰੂਰ ਪ੍ਰਸਾਸ਼ਨ ਵੱਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਜੱਥੇਬੰਦੀ ਦੀ 18 ਜਨਵਰੀ ਦੀ ਮੀਟਿੰਗ ਤੈਅ ਕਰਵਾਈ ਗਈ ਜਿਸ ਤੋਂ ਬਾਅਦ ਅਧਿਆਪਕ ਸ਼ਾਂਤ ਹੋਏ ਅਤੇ ਰੈਲੀ ਸਮਾਪਤ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜੇਕਰ 18 ਜਨਵਰੀ ਨੂੰ ਕੋਈ ਹੱਲ ਨਹੀਂ ਹੁੰਦਾ ਤਾਂ ਉਸੇ ਦਿਨ ਜਥੇਬੰਦੀ ਅਗਲੇ ਸੰਘਰਸ਼ ਦਾ ਐਲਾਨ ਕਰੇਗੀ।
ਅੱਜ ਦੀ ਰੈਲੀ 'ਚ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਅਨਿਲ ਐਰੀ ਮੀਤ ਪ੍ਰਧਾਨ, ਏਕਮਉਕਾਰ ਸਿੰਘ ਮੀਤ ਪ੍ਰਧਾਨ, ਸਿਕੰਦਰ ਸਿੰਘ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਜਨਰਲ ਸਕੱਤਰ, ਪਰਮਿੰਦਰ ਸਿੰਘ ਘੁਮਾਣ ਜਨਰਲ ਸਕੱਤਰ, ਅਮਰਦੀਪ ਸਿੰਘ ਕਾਨੂਨੀ ਸਲਾਹਕਾਰ, ਹਰਜੀਤ ਸਿੰਘ ਵਿੱਤ ਸਕੱਤਰ, ਪਰਮਜੀਤ ਸਿੰਘ ਵਿੱਤ ਸਕੱਤਰ, ਸਿਕੰਦਰ ਸਿੰਘ ਬਰਨਾਲਾ, ਹਰਮਿੰਦਰ ਸਿੰਘ ਸੰਧੂ ਪ੍ਰੈੱਸ ਸਕੱਤਰ, ਕੁਨਾਲ ਕਪੂਰ ਸਟੇਟ ਕਮੇਟੀ ਮੈਂਬਰ, ਹਰਜਿੰਦਰ ਮਹਿਸਮਪੁਰ, ਸੱਤ ਪ੍ਰਤਾਪ ਸਿੰਘ ਮਾਨਸਾ, ਜਗਦੀਸ਼ ਸ਼ਰਮਾ ਸੰਗਰੂਰ, ਗੁਰਪਿੰਦਰ ਸਿੰਘ ਗੁਰਦਾਸਪੁਰ, ਪਰਦੀਪ ਬੈਰੀ ਮੁਕਤਸਰ, ਅਮਨਦੀਪ ਸਿੰਘ ਪਠਾਨਕੋਟ, ਰਮਨ ਕੁਮਾਰ ਜਲੰਧਰ, ਜਸਵਿੰਦਰ ਸਿੰਘ ਲੁਧਿਆਣਾ, ਗੁਰਮੇਲ ਸਿੰਘ ਫਰੀਦਕੋਟ, ਗੁਰਪ੍ਰੀਤ ਸਿੰਘ ਅਮ੍ਰਿਤਸਰ, ਰਾਕੇਸ਼ ਸਿੰਘ ਮੋਗਾ, ਸੀਤਲ ਸਿੰਘ ਤਰਨਤਾਰਨ, ਦਵਿੰਦਰ ਸਿੰਘ ਸੰਧੂ ਫਿਰੋਜਪੁਰ, ਰਵਿੰਦਰ ਸਿੰਘ ਹੁਸ਼ਿਆਰਪੁਰ, ਅਮਰਜੀਤ ਸਿੰਘ ਕਪੂਰਥਲਾ ਅਤੇ ਜਿਲਾ ਕਮੇਟੀਆਂ ਦੇ ਆਗੂ ਸਾਮਿਲ ਸਨ।
ਇਸ ਮੌਕੇ ਭਰਾਤਰੀ ਜਥੇਬੰਦੀਆਂ ਵੱਲੋਂ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਪ੍ਰਧਾਨ ਵਿਕਰਮ ਦੇਵ ਸਿੰਘ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਅਮਨ ਵਿਸ਼ਿਸ਼ਟ, ਗੁਰਜੰਟ ਸਿੰਘ ਲਹਿਲ ਕਲਾਂ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਫ਼ਕੀਰ ਚੰਦ ਟਿੱਬਾ, ਦੇਵੀ ਦਿਆਲ, ਸਰਬਜੀਤ ਸਿੰਘ ਪੁੰਨਾਵਾਲ, ਡੀਟੀਐੱਫ ਦੇ ਬਲਬੀਰ ਚੰਦ, ਸੱਤਨਾਮ ਉਭਾਵਾਲ ਅਤੇ ਅਧਿਆਪਕ ਦਲ ਦੇ ਵਰਿੰਦਰਜੀਤ ਸਿੰਘ ਬਜਾਜ ਆਦਿ ਆਗੂ ਹਾਜ਼ਰ ਸਨ।