ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ. ਨੰ. 31) ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ 15 ਜਨਵਰੀ 2023 ਨੂੰ ਈਸੜੂ ਭਵਨ ਲੂਧਿਆਣਾ ਵਿੱਚ ਵੱਧਵੀ ਮੀਟਿੰਗ ਸੱਦੀ ਗਈ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸਮੂਹ ਜ਼ਿਲ੍ਹਿਆਂ ਦੇ ਸੂਬਾ ਆਗੂ , ਸਰਕਲ ਪ੍ਰਧਾਨ/ਜਨਰਲ ਸਕੱਤਰ, ਜ਼ਿਲ੍ਹਾ ਪ੍ਰਧਾਨ/ਜਨਰਲ ਸਕੱਤਰ , ਬ੍ਰਾਂਚ ਪ੍ਰਧਾਨ/ਜਨਰਲ ਸਕੱਤਰ ਜਾਂ ਜ਼ਿਲ੍ਹਾ ਖਜਾਨਚੀ ਹੀ ਸ਼ਾਮਲ ਹੋਣਗੇ।
ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਪਿਛਲੇ ਸੰਘਰਸ਼ ਦਾ ਰੀਵਿਊ ਕੀਤਾ ਜਾਵੇਗਾ ਅਤੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ । ਇਸੇ ਦਿਨ ਯੂਨੀਅਨ ਦਾ ਕੈਲੰਡਰ ਵੀ ਦਿੱਤਾ ਜਾਵੇਗਾ । ਮੀਟਿੰਗ ਵਿੱਚ ਯੂਨੀਅਨ ਦੀ ਨਵੀਂ 2023 ਦੀ ਮੈਂਬਰਸ਼ਿਪ ਬਾਰੇ ਵੀ ਚਰਚਾ ਹੋਵੇਗੀ ।