ਸ਼੍ਰੀਨਗਰ,8 ਜਨਵਰੀ,ਦੇਸ਼ ਕਲਿਕ ਬਿਊਰੋ:
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਬਾਲਾਕੋਟ 'ਚ ਕੰਟਰੋਲ ਰੇਖਾ 'ਤੇ ਫੌਜ ਨੇ ਦੋ ਘੁਸਪੈਠੀਆਂ ਨੂੰ ਮਾਰ ਮੁਕਾਇਆ ਹੈ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ। ਰਾਜੋਰੀ ਦੇ ਢਾਂਗਰੀ ਹਮਲੇ ਤੋਂ ਬਾਅਦ ਸਰਹੱਦ 'ਤੇ ਅਲਰਟ ਸੀ।ਜਾਣਕਾਰੀ ਮੁਤਾਬਕ ਢਾਂਗਰੀ ਹਮਲੇ 'ਚ ਸ਼ਾਮਲ ਅੱਤਵਾਦੀਆਂ ਨੂੰ ਫੜਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਬਾਲਾਕੋਟ 'ਚ ਸਰਹੱਦ 'ਤੇ ਤਾਇਨਾਤ ਚੌਕਸ ਜਵਾਨਾਂ ਨੇ ਹੁਣ ਤੱਕ ਦੋ ਅੱਤਵਾਦੀਆਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਮਾਰ ਮੁਕਾਇਆ ਹੈ। ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਕਾਰਵਾਈ ਜਾਰੀ ਹੈ।ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਕੰਟਰੋਲ ਰੇਖਾ 'ਤੇ ਸਥਿਤ ਬਾਲਾਕੋਟ ਸੈਕਟਰ ਦੀ ਕੰਡਿਆਲੀ ਤਾਰ ਦੇ ਸਾਹਮਣੇ ਸਥਿਤ ਡੱਬੀ ਖੇਤਰ 'ਚ ਤਾਇਨਾਤ ਭਾਰਤੀ ਫੌਜ ਦੇ ਜਵਾਨਾਂ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਖੇਤਰ ਤੋਂ ਸ਼ੱਕੀ ਅੱਤਵਾਦੀਆਂ ਦੇ ਇੱਕ ਸਮੂਹ ਨੂੰ ਘੁਸਪੈਠ ਦੀ ਕੋਸ਼ਿਸ਼ ਕਰਦੇ ਵੇਖਿਆ ਸੀ।