ਚੰਡੀਗੜ੍ਹ: 8 ਜਨਵਰੀ, ਦੇਸ਼ ਕਲਿੱਕ ਬਿਓਰੋ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਹੈ ਕਿ ਉਹ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮੰਤਰੀ ਮੰਡਲ ਦੇ ਵਿਸਥਾਰ ਵਿਚ ਸੂਬੇ ਦੇ ਹਰ ਖੇਤਰ ਨੂੰ ਅਹਿਮੀਅਤ ਦਿੱਤੀ ਗਈ ਹੈ।