ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ :
ਆਪਣੇ ਚੰਗੇ ਭਵਿੱਖ ਦੇ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ਦਾ ਰਹਿਣ ਵਾਲੇ ਨੌਜਵਾਨ ਨਰਿੰਦਰ ਸਿੰਘ ਦੀ 4 ਜਨਵਰੀ ਨੂੰ ਸੜਕ ਹਾਦਸੇ ਵਿੱਚ ਮੌਤ ਹੋ ਗਈ।
23 ਸਾਲਾ ਨੌਜਵਾਨ ਨਰਿੰਦਰ ਸਾਲ 2019 ਵਿੱਚ ਸਟੱਡੀ ਵੀਜ਼ੇ ਉਤੇ ਕੈਨੇਡਾ ਗਿਆ ਸੀ। ਆਪਣੀ ਪੜ੍ਹਾਈ ਪੂਰੀ ਕਰ ਲਈ ਸੀ। ਕੁਝ ਮਹੀਨੇ ਪਹਿਲਾਂ ਹੀ ਉਸ ਨੂੰ ਕੈਨੇਡਾ ਵਿੱਚ ਵਰਕ ਪਰਮਿੰਟ ਮਿਲਿਆ ਸੀ।
ਮ੍ਰਿਤਕ ਨਰਿੰਦਰ ਦੇ ਦੋਸਤ ਅਰਸ਼ਦੀਪ ਸਿੰਘ, ਹਰਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ ਅਤੇ ਸਤਨਾਮ ਸਿੰਘ ਉਸ ਦੀ ਲਾਸ਼ ਨੂੰ ਭਾਰਤ ਭੇਜਣ ਲਈ ਫੰਡ ਇਕੱਠੇ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਨਰਿੰਦਰ ਮੱਧ ਵਰਗੀ ਪਰਿਵਾਰ ਨਾਲ ਸਬੰਧ ਰੱਖਦਾ ਹੈ।
ਉਹ ਸਾਰੇ ਨਰਿੰਦਰ ਸਿੰਘ ਦੀ ਲਾਸ਼ ਨੂੰ ਭਾਰਤ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਪਰਿਵਾਰ ਅੰਤਿਮ ਸੰਸਕਾਰ ਕਰ ਸਕੇ। ਇਸ ਦੇ ਨਾਲ ਹੀ ਉਹ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰਨ ਲਈ ਪੈਸਾ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।