Hindi English Monday, 24 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸੱਭਿਆਚਾਰ/ਖੇਡਾਂ

More News

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਲੜਕੀਆਂ ਨੂੰ ਗੱਤਕਾ ਰੈਫ਼ਰੀ ਬਣਾਉਣ ਦੀ ਸ਼ੁਰੂਆਤ

Updated on Monday, January 09, 2023 18:08 PM IST

 

ਲੜਕੀਆਂ ਨੂੰ ਗੱਤਕਾ ਖੇਡਣ ਪ੍ਰਤੀ ਪ੍ਰੇਰਿਤ ਕਰਨ ਉਪਰ ਦਿੱਤਾ ਜ਼ੋਰ

 ਤਲਵੰਡੀ ਸਾਬੋ 9 ਜਨਵਰੀ , ਦੇਸ਼ ਕਲਿੱਕ ਬਿਓਰੋ

ਗੱਤਕੇਬਾਜ ਲੜਕੀਆਂ ਨੂੰ ਸ਼ਸ਼ਕਤ ਬਣਾਉਣਉਨ੍ਹਾਂ ਦੀ ਸਮਰੱਥਾ ਉਸਾਰੀ ਵਿੱਚ ਵਾਧਾ ਕਰਨ ਅਤੇ ਗੱਤਕਾ ਗਰਾਉਂਡ ਵਿੱਚ ਤਕਨੀਕੀ ਆਫੀਸ਼ੀਅਲ ਵਜੋਂ ਜਿੰਮੇਵਾਰੀ ਲਈ ਬਰਾਬਰੀ ਦੇ ਮੌਕੇ ਮੁਹੱਈਆ ਕਰਨ ਵਾਸਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਤਲਵੰਡੀ ਸਾਬੋ (ਬਠਿੰਡਾ) ਵਿਖੇ ਲਗਾਇਆ ਉੱਤਰੀ ਖੇਤਰ ਦਾ ਦੋ ਰੋਜਾ ਗੱਤਕਾ ਸੈਮੀਨਾਰ-ਕਮ-ਰੈਫਰੀ ਕੈਂਪ ਅੱਜ ਇੱਥੇ ਸਮਾਪਤ ਹੋ ਗਿਆ।

                ਗੱਤਕਾ ਐਸੋਸੀਏਸ਼ਨ ਆਫ ਪੰਜਾਬ (ਰਜਿ.) ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਰਜਿ.) ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦੀ ਸਮਾਪਤੀ ਮੌਕੇ ਮੌਕੇ ਮਾਤਾ ਸਾਹਿਬ ਕੌਰ ਕਾਲਜ (ਲੜਕੀਆਂ) ਤਲਵੰਡੀ ਸਾਬੋ ਦੀ ਪ੍ਰਿੰਸੀਪਲ ਕਮਲਜੀਤ ਕੌਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਉੱਪ-ਦਫ਼ਤਰ ਦੇ ਇੰਚਾਰਜ ਭੋਲਾ ਸਿੰਘ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ। ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਲੜਕੀਆਂ ਨੂੰ ਰੈਫਰੀ ਵਜੋਂ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਹੋਰ ਲੜਕੀਆਂ ਵੀ ਗੱਤਕਾ ਖੇਡਣ ਪ੍ਰਤੀ ਅਕਰਸ਼ਿਤ ਹੋਣਗੀਆਂ। ਉਹਨਾਂ ਕਿਹਾ ਕਿ ਗੱਤਕਾ ਅਤੇ ਸ਼ਸ਼ਤਰ ਵਿੱਦਿਆ ਸਿੱਖ ਵਿਰਾਸਤ ਦੀ ਪੁਰਾਤਨ ਕਲਾ ਹੈ। ਸਿੱਖ ਧਰਮ ਵਿੱਚੋਂ ਵੱਖ ਵੱਖ ਉਦਾਹਰਣਾਂ ਦਿੰਦਿਆਂ ਗੁਰੂ ਸਾਹਿਬਾਨ ਵੱਲੋਂ ਬੀਬੀਆਂ ਨੂੰ ਬਰਾਬਰੀ ਦੇਣ ਦੇ ਸੰਦੇਸ਼ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਗੱਤਕਾ ਖਾਸ ਕਰਕੇ ਬੀਬੀਆਂ ਲਈ ਸਵੈ-ਰੱਖਿਆ ਦੀ ਬਿਹਤਰ ਖੇਡ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਸਤਰ-ਵਿੱਦਿਆ ਨੂੰ ਪ੍ਰਫੁੱਲਤ ਕੀਤੇ ਜਾਣ ਬਾਰੇ ਵੇਰਵੇ ਦਿੱਤੇ ਅਤੇ ਭਰੋਸਾ ਦਿਵਾਇਆ ਕਿ ਤਲਵੰਡੀ ਸਾਬੋ ਵਿਖੇ 20 ਜਨਵਰੀ ਅਤੇ 21 ਜਨਵਰੀ ਨੂੰ ਹੋ ਰਹੀ ਲੜਕੀਆਂ ਦੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।

 

                ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੋਆਰਡੀਨੇਟਰ ਸਿਮਰਨਜੀਤ ਸਿੰਘ ਅਤੇ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਤਲਵਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਖੇਡ ਸੰਸਥਾਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਗੱਤਕਾ ਖੇਡ ਨੂੰ ਕੌਮੀ ਪੱਧਰ ਉਤੇ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਯਤਨਾਂ ਵਜੋਂ ਹੀ ਲੜਕੀਆਂ ਨੂੰ ਗੱਤਕੇ ਪ੍ਰਤੀ ਆਕਰਸ਼ਿਤ ਕਰਨ ਲਈ ਉਨ੍ਹਾਂ ਨੂੰ ਗੱਤਕਾ ਗਰਾਉਂਡ ਵਿੱਚ ਤਕਨੀਕੀ ਆਫੀਸ਼ੀਅਲ ਵਜੋਂ ਬਰਾਬਰੀ ਦੇ ਮੌਕੇ ਮੁਹੱਈਆ ਕਰਵਾਉਣ ਵਾਸਤੇ ਇਹ ਕੈਂਪ ਲਾਇਆ ਗਿਆ ਹੈ ਤਾਂ ਜੋ ਭਵਿੱਖ ਵਿੱਚ ਹੋਣ ਵਾਲੇ ਸਾਰੇ ਟੂਰਨਾਮੈਂਟਾਂ ਵਿੱਚ ਲੜਕੀਆਂ ਵੀ ਰੈਫ਼ਰੀ ਦੀ ਭੂਮਿਕਾ ਨਿਭਾਅ ਸਕਣ। ਇਸ ਕੈਂਪ ਵਿੱਚ ਭਾਗ ਲੈਣ ਵਾਲੀਆਂ ਲੜਕੀਆਂ ਨੂੰ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਟੀ-ਸ਼ਰਟਾਂ ਅਤੇ ਸਰਟੀਫ਼ਿਕੇਟ ਵੀ ਦਿੱਤੇ ਗਏ।

                ਇਸ ਮੌਕੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਖੇਡ ਡਾਇਰੈਕਟੋਰੇਟ ਦੇ ਡਾਇਰੈਕਟਰ ਹਰਕਿਰਨਜੀਤ ਸਿੰਘ ਫਾਜਿਲਕਾਰਮਨਜੀਤ ਸਿੰਘ ਸ਼ੰਟੀਰਵਿੰਦਰ ਸਿੰਘ ਰਵੀਸਿਖਲਾਈ ਤੇ ਕੋਚਿੰਗ ਡਾਇਰੈਕਟੋਰੇਟ ਦੇ ਡਾਇਰੈਕਟਰ ਇੰਦਰਜੋਧ ਸਿੰਘ ਸੰਨੀਚਰਨਜੀਤ ਕੌਰ ਮੁਹਾਲੀਗੁਰਪ੍ਰੀਤ ਸਿੰਘ ਬਠਿੰਡਾਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਵੱਲੋਂ ਰਾਜਦੀਪ ਸਿੰਘ ਬਾਲੀਜਿਲਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਹਰਜੀਤ ਸਿੰਘਜਸਕਰਨ ਸਿੰਘਚੀਫ ਰੈਫਰੀ ਸੁਪ੍ਰੀਤ ਸਿੰਘ ਤੇ ਪਰਮਿੰਦਰ ਸਿੰਘ ਵੀ ਸ਼ਾਮਲ ਸਨ।

ਵੀਡੀਓ

ਹੋਰ
Have something to say? Post your comment
ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

: ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

: ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

: ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

X