ਦਲਜੀਤ ਕੌਰ
ਚੰਡੀਗੜ੍ਹ, 10 ਜਨਵਰੀ, 2023: ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐੱਸ.ਸੀ.ਈ.ਆਰ.ਟੀ.) ਨੂੰ ਮੰਗ ਪੱਤਰ ਭੇਜਦੇ ਹੋਏ ਧਿਆਨ ਵਿੱਚ ਲਿਆਂਦਾ ਕਿ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ (ਐੱਨ.ਐੱਮ.ਐੱਮ.ਐੱਸ.) ਅਤੇ ਪੰਜਾਬ ਰਾਜ ਟੈਲੇੰਟ ਖੋਜ਼ ਪ੍ਰੀਖਿਆ (ਪੀ.ਐੱਸ.ਟੀ.ਐੱਸ.ਈ.) ਦੀ ਪ੍ਰੀਖਿਆ ਉਨ੍ਹਾਂ ਦੇ ਦਫ਼ਤਰ ਵੱਲੋਂ ਮਿਤੀ 05-02-2023 ਨੂੰ ਲੈਣੀ ਤੈਅ ਕੀਤੀ ਗਈ ਹੈ, ਜਿਸ ਦਿਨ ਕਿ ਸ਼੍ਰੀ ਗੁਰੂ ਰਵੀਦਾਸ ਜੀ ਦਾ ਜਨਮ ਦਿਹਾੜਾ ਵੀ ਹੈ। ਜਨਮ ਦਿਹਾੜੇ ਨਾਲ਼ ਸਬੰਧਿਤ ਸਮਾਗਮਾਂ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵੱਲੋਂ ਹਿੱਸਾ ਲਿਆ ਜਾਣ ਦੇ ਮੱਦੇਨਜ਼ਰ ਜਥੇਬੰਦੀ ਨੇ ਇਹਨਾਂ ਪ੍ਰੀਖਿਆਵਾਂ ਦੀ ਮਿਤੀ ਨੂੰ ਤਬਦੀਲ ਕਰਦਿਆਂ 12-02-2023 ਕਰਨ ਦੀ ਮੰਗ ਕੀਤੀ ਹੈ ।
ਡੀ.ਟੀ.ਐੱਫ. ਦੇ ਸੂਬਾ ਮੀਤ ਪ੍ਰਧਾਨਾਂ ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ ਅਤੇ ਬੇਅੰਤ ਫੁੱਲੇਵਾਲਾ' ਜਗਪਾਲ ਬੰਗੀ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਅੋੌਜਲਾ, ਸੰਯੁਕਤ ਸਕੱਤਰਾਂ, ਹਰਜਿੰਦਰ ਸਿੰਘ ਵਡਾਲਾਵਾਂਗਰ, ਕੁਲਵਿੰਦਰ ਸਿੰਘ ਜੋਸਨ, ਦਲਜੀਤ ਸਫੀਪੁਰ, ਜੱਥੇਬੰਦਕ ਸਕੱਤਰਾਂ ਮਹਿੰਦਰ ਸਿੰਘ ਕੌੜਿਆਵਾਲੀ, ਰੁਪਿੰਦਰਪਾਲ ਸਿੰਘ ਗਿੱਲ ਪ੍ਰੈੱਸ ਸਕੱਤਰ ਪਵਨ ਮੁਕਤਸਰ, ਸਹਾਇਕ ਵਿੱਤ ਸਕੱਤਰ ਤੇਜਿੰਦਰ ਸਿੰਘ ਕਪੂਰਥਲਾ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ, ਜਰਮਨਜੀਤ ਸਿੰਘ, ਗੁਰਬਿੰਦਰ ਸਿੰਘ ਖਹਿਰਾ ਚਰਨਜੀਤ ਸਿੰਘ ਰਾਜਧਾਨ, ਗੁਰਦੇਵ ਸਿੰਘ, ਹਰਜਾਪ ਸਿੰਘ ਬੱਲ, ਰਾਜੇਸ਼ ਕੁਮਾਰ ਪ੍ਰਾਸ਼ਰ ਆਦਿ ਨੇ ਮੰਗ ਕੀਤੀ ਕਿ ਸਰਦੀ ਦੀਆਂ ਛੁੱਟੀਆਂ ਵਿੱਚ ਹੋਏ ਵਾਧੇ ਕਾਰਨ ਰਜਿਸਟਰੇਸ਼ਨ ਪੂਰੀ ਕਰਨ ਵਿੱਚ ਦਰਪੇਸ਼ ਸਮੱਸਿਆ ਦੇ ਮੱਦੇਨਜ਼ਰ ਐੱਨ.ਐੱਮ.ਐੱਮ.ਐੱਸ. ਅਤੇ ਪੀ.ਐੱਸ.ਟੀ.ਐੱਸ.ਈ. 2022-23 ਲਈ ਅੱਠਵੀਂ/ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਪ੍ਰਕ੍ਰਿਆ ਮੁਕੰਮਲ ਕਰਨ ਦੀ ਆਖਿਰੀ ਮਿਤੀ 10-1-2023 ਵਿੱਚ ਵੀ ਇੱਕ ਹਫਤੇ ਦਾ ਵਾਧਾ ਕੀਤਾ ਜਾਵੇ।