ਮੁੰਬਈ,11 ਜਨਵਰੀ,ਦੇਸ਼ ਕਲਿਕ ਬਿਊਰੋ:
ਮੁੰਬਈ ਦੇ ਧੀਰੂਭਾਈ ਅੰਬਾਨੀ ਇੰਟਰਨੈਸ਼ਨਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।ਜਾਣਕਾਰੀ ਮੁਤਾਬਕ ਮੰਗਲਵਾਰ ਸ਼ਾਮ 4:30 ਵਜੇ ਸਕੂਲ ਦੀ ਲੈਂਡਲਾਈਨ 'ਤੇ ਕਿਸੇ ਵਿਅਕਤੀ ਨੇ ਫੋਨ ਕਰਕੇ ਕਿਹਾ ਕਿ ਮੈਂ ਤੁਹਾਡੇ ਸਕੂਲ 'ਚ ਟਾਈਮ ਬੰਬ ਲਗਾਇਆ ਹੈ। ਇਹ ਕਹਿ ਕੇ ਉਸ ਨੇ ਫ਼ੋਨ ਕੱਟ ਦਿੱਤਾ।ਸਕੂਲ ਦੀ ਸ਼ਿਕਾਇਤ ਦੇ ਆਧਾਰ 'ਤੇ ਬੀਕੇਸੀ ਪੁਲਿਸ ਨੇ ਅਣਪਛਾਤੇ ਕਾਲਰ ਦੇ ਖਿਲਾਫ ਆਈਪੀਸੀ ਦੀ ਧਾਰਾ 505(1)(ਬੀ) ਅਤੇ 506 ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਕਾਲ ਕਰਨ ਵਾਲੇ ਨੂੰ ਟਰੇਸ ਕਰ ਲਿਆ ਗਿਆ ਹੈ ਅਤੇ ਪੁਲਿਸ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਵੇਗੀ। ਦੱਸ ਦਈਏ ਕਿ ਪਿਛਲੇ ਸਾਲ ਅਕਤੂਬਰ 'ਚ HN ਰਿਲਾਇੰਸ ਫਾਊਂਡੇਸ਼ਨ ਹਸਪਤਾਲ 'ਚ ਵੀ ਧਮਕੀ ਭਰੀ ਕਾਲ ਆਈ ਸੀ, ਜਿਸ ਦੌਰਾਨ ਅਣਪਛਾਤੇ ਕਾਲਰ ਨੇ ਹਸਪਤਾਲ ਨੂੰ ਉਡਾਉਣ ਅਤੇ ਅੰਬਾਨੀ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।