ਸ਼ਿਰਡੀ,13 ਜਨਵਰੀ,ਦੇਸ਼ ਕਲਿਕ ਬਿਊਰੋ:
ਮਹਾਰਾਸ਼ਟਰ ਦੇ ਸ਼ਿਰਡੀ 'ਚ ਇਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਸ਼ਿਰਡੀ ਹਾਈਵੇਅ 'ਤੇ ਪਾਥਰੇ ਨੇੜੇ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸ 'ਚ ਕਰੀਬ 10 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੱਸ 'ਚ ਕਰੀਬ 50 ਲੋਕ ਸਵਾਰ ਸਨ।ਨਾਸਿਕ ਪੁਲਿਸ ਨੇ ਦੱਸਿਆ ਕਿ ਹਾਦਸਾ ਨਾਸਿਕ-ਸ਼ਿਰਡੀ ਹਾਈਵੇਅ 'ਤੇ ਪਥਾਰੇ ਨੇੜੇ ਵਾਪਰਿਆ। ਬੱਸ ਸਾਈਂ ਬਾਬਾ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਸੀ। ਫਿਰ ਇਹ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।ਸੀਨੀਅਰ ਪੁਲਿਸ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ ਹਨ, ਕੁਝ ਅਧਿਕਾਰੀ ਹਾਈਵੇ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਘਟਨਾ ਵਾਲੀ ਥਾਂ 'ਤੇ ਮੁਸਤੈਦ ਹਨ।