ਚੰਡੀਗੜ੍ਹ : 14 ਜਨਵਰੀ, ਦੇਸ਼ ਕਲਿੱਕ ਬਿਓਰੋ
ਮਸ਼ਹੂਰ ਗਾਇਕਾ Afsana Khan ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਹੈ।ਉਨ੍ਹਾਂ ਨੂੰ ਜ਼ੀਰਕਪੁਰ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਖ਼ੁਦ ਅਫਸਾਨਾ ਖ਼ਾਨ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਹੈ।ਉਨ੍ਹਾਂ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਜਿਸ ਵਿਚ ਉਹ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਤੇ ਉਨ੍ਹਾਂ ਨੂੰ ਡਰਿੱਪ ਲੱਗੀ ਹੋਈ ਹੈ।
ਇਸ ਤਸਵੀਰ ਨਾਲ ਅਫਸਾਨਾ ਖ਼ਾਨ ਨੇ 'Not Well' ਲਿਖਿਆ ਹੈ। ਦੂਜੀ ਤਸਵੀਰ ਅਫਸਾਨਾ ਖ਼ਾਨ ਨੇ ਆਪਣੇ ਹੱਥ ਦੀ ਸਾਂਝੀ ਕੀਤੀ ਹੈ, ਜਿਸ 'ਚ ਉਸ ਦੇ ਹੱਥ 'ਤੇ ਗਲੂਕੋਸ ਦੀ ਸੂਈ ਲੱਗੀ ਹੋਈ ਅਤੇ ਕਾਫੀ ਪਰੇਸ਼ਾਨੀ ਦੇ ਆਲਮ ਵਿਚ ਨਜ਼ਰ ਆ ਰਹੀ ਹੈ। ਵਰਨਣਯੋਗ ਹੈ ਕਿ ਗਾਇਕਾ ਅਫਸਾਨਾ ਖਾਨ ਸਿੱਧੂ ਮੂਸੇਵਾਲਾ ਦੀ ਮੂੰਹ ਬੋਲੀ ਭੈਣ ਹੈ ਜਿਸਦੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਨੇੜਤਾ ਹੈ। ਪਿਛਲੇ ਦਿਨੀ ਐਨ ਆਈ ਏ ਵਲੋਂ ਅਫਸਾਨਾ ਖਾਨ ਨੂੰ ਬੁਲਾ ਕੇ ਪੁੱਛਗਿੱਛ ਵੀ ਕੀਤੀ ਗਈ ਸੀ।