ਮੋਰਿੰਡਾ 14 ਜਨਵਰੀ ( ਭਟੋਆ )
ਏਜਲਜ ਵਰਲਡ ਸਕੂਲ ਮੋਰਿੰਡਾ ਵਿਖੇ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਅਤੇ ਪੰਜਾਬ ਵਿੱਚ ਇਸਨੂੰ ਮਨਾਉਣ ਦੇ ਢੰਗ ਉਪਰ ਚਾਨਣਾ ਪਾਇਆ ਗਿਆ। ਇਸ ਮੌਕੇ ਤੇ ਜਿੱਥੇ ਵਿਦਿਆਰਥੀਆਂ ਨੇ ਲੋਹੜੀ ਨਾਲ ਸਬੰਧਤ ਆਪਣੀ ਜਾਣਕਾਰੀ ਨੂੰ ਦੂਜਿਆਂ ਨਾਲ ਸਾਂਝਾ ਕੀਤੀ, ਉਥੇ ਹੀ ਸੁੰਦਰ ਮੁੰਦਰੀਏ ਗੀਤ ਗਾ ਕੇ ਤਿਉਹਾਰ ਦੀਆਂ ਰੌਣਕਾਂ ਵਿੱਚ ਹੋਰ ਵੀ ਵਾਧਾ ਕਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਕੂਲ ਦੇ ਖੇਡ ਮੈਦਾਨ ਵਿਚ ਸਮੂਹ ਵਿਦਿਆਰਥੀਆਂ ਵੱਲੋਂ ਲੋਹੜੀ ਬਾਲੀ ਗਈ ਅਤੇ ਵਿਦਿਆਰਥੀਆਂ ਨੇ ਲੋਹੜੀ ਨਾਲ ਸਬੰਧਤ ਗੀਤਾਂ ਉਪਰ ਗਿੱਧਾ ਤੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਪ੍ਣ ਕੀਤਾ ਗਿਆ ਕਿ ਉਹ ਲੋਹੜੀ ਦਾ ਤਿਉਹਾਰ ਆਪਣੇ ਪਰਿਵਾਰ ਨਾਲ ਲੋੜਵੰਦਾਂ ਨੂੰ ਲੋੜੀਂਦੀਆਂ ਵਸਤੂਆਂ ,ਕੱਪੜੇ ,ਖਾਣ ਪੀਣ ਦਾ ਸਮਾਨ ਅਤੇ ਬੱਚਿਆਂ ਨੂੰ ਖਿੰਡਾਉਣੇ ਵੰਡ ਕੇ ਮਨਾਉਣਗੇ। ਇਸ ਮੌਕੇ ਤੇ ਸਕੂਲ ਮੈਨੇਜਮੈਂਟ ਵੱਲੋਂ ਗਈ ਲੋੜਵੰਦ ਵਿਅਕਤੀਆਂ ਦੀ ਮਦਦ ਕਾਰਨ ਦਾ ਪ੍ਣ ਲਿਆ ਗਿਆ।
ਸ੍ਰੀਮਤੀ ਦੀਪਕਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਇਸ਼ਰ ਆਏ ਦਲਿੱਦਰ ਜਾਏ ਦੇ ਵਾਕ ਅਨੁਸਾਰ ਸਾਵਧਾਨੀ ਨਾਲ ਅਤੇ ਸੁਚੇਤ ਹੋ ਕੇ ਤਿਉਹਾਰ ਮਨਾਉਣ ਲਈ ਪ੍ਰੇਰਿਤ ਕੀਤਾ।