ਨਵੀਂ ਦਿੱਲੀ,15 ਜਨਵਰੀ, ਦੇਸ਼ ਕਲਿੱਕ ਬਿਊਰੋ:
16 ਤੋਂ 20 ਜਨਵਰੀ ਤੱਕ ਉੱਤਰ ਪ੍ਰਦੇਸ਼, ਦਿੱਲੀ-ਐਨਸੀਆਰ, ਪੰਜਾਬ ਸਮੇਤ ਬਿਹਾਰ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ ਸੀਤ ਲਹਿਰ ਦਾ ਪ੍ਰਕੋਪ ਰਹੇਗਾ। ਘੱਟੋ-ਘੱਟ ਤਾਪਮਾਨ 3 ਤੋਂ 6 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ ਅਤੇ ਕਈ ਖੇਤਰਾਂ ਵਿੱਚ 3 ਡਿਗਰੀ ਤੱਕ ਪਹੁੰਚ ਸਕਦਾ ਹੈ। ਦਿੱਲੀ ਸਮੇਤ ਕੁਝ ਇਲਾਕਿਆਂ 'ਚ ਅੱਜ ਐਤਵਾਰ ਨੂੰ ਵੀ ਠੰਡ ਵਧੇਗੀ। ਸ਼ਨੀਵਾਰ ਨੂੰ ਦਿੱਲੀ-ਐੱਨਸੀਆਰ ਸਮੇਤ ਜ਼ਿਆਦਾਤਰ ਇਲਾਕਿਆਂ 'ਚ ਘੱਟੋ-ਘੱਟ ਤਾਪਮਾਨ 7-10 ਡਿਗਰੀ ਦੇ ਵਿਚਕਾਰ ਰਿਹਾ।ਉੱਤਰ-ਪੱਛਮੀ ਦਿਸ਼ਾ ਤੋਂ ਚੱਲ ਰਹੀਆਂ ਬਰਫੀਲੀਆਂ ਹਵਾਵਾਂ ਕਾਰਨ ਦਿੱਲੀ 'ਚ ਇਕ ਵਾਰ ਫਿਰ ਠੰਡ ਵਧ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਸੀਤ ਲਹਿਰ ਕਾਰਨ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਐਤਵਾਰ ਤੋਂ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਹੈ। 15 ਜਨਵਰੀ ਤੋਂ ਦਿੱਲੀ ਅਤੇ ਗੁਆਂਢੀ ਰਾਜਾਂ ਦੇ ਵੱਖ-ਵੱਖ ਹਿੱਸਿਆਂ 'ਚ ਫਿਰ ਤੋਂ ਸੀਤ ਲਹਿਰ ਦੀ ਸੰਭਾਵਨਾ ਹੈ। ਦੂਜੇ ਪਾਸੇ ਮੰਗਲਵਾਰ ਤੋਂ 20 ਜਨਵਰੀ ਤੱਕ ਵਿਭਾਗ ਨੇ ਯੈਲੋ ਅਲਰਟ ਦੀ ਚਿਤਾਵਨੀ ਜਾਰੀ ਕੀਤੀ ਹੈ।