ਨਵੀਂ ਦਿੱਲੀ,15 ਜਨਵਰੀ,ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ 8ਵੀਂ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣਗੇ। ਇਹ ਸਿਕੰਦਰਾਬਾਦ ਅਤੇ ਵਿਸ਼ਾਖਾਪਟਨਮ ਵਿਚਕਾਰ ਚੱਲੇਗੀ। ਇਹ ਟਰੇਨ ਲਗਭਗ 700 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਇਹ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਨੂੰ ਜੋੜਨ ਵਾਲੀ ਪਹਿਲੀ ਵੰਦੇ ਭਾਰਤ ਟਰੇਨ ਹੋਵੇਗੀ।ਇਹ ਟ੍ਰੇਨ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ 3-3 ਰੇਲਵੇ ਸਟੇਸ਼ਨਾਂ 'ਤੇ ਰੁਕੇਗੀ। ਆਂਧਰਾ ਪ੍ਰਦੇਸ਼ ਵਿੱਚ ਇਹ ਵਿਸ਼ਾਖਾਪਟਨਮ, ਰਾਜਮੁੰਦਰੀ ਅਤੇ ਵਿਜੇਵਾੜਾ ਰੇਲਵੇ ਸਟੇਸ਼ਨਾਂ 'ਤੇ ਰੁਕੇਗੀ, ਜਦੋਂ ਕਿ ਤੇਲੰਗਾਨਾ ਵਿੱਚ ਇਹ ਖੰਮਮ, ਵਾਰੰਗਲ ਅਤੇ ਸਿਕੰਦਰਾਬਾਦ ਵਿਖੇ ਰੁਕੇਗੀ।ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 15 ਫਰਵਰੀ 2019 ਨੂੰ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ ਸੀ, ਜੋ ਨਵੀਂ ਦਿੱਲੀ ਤੋਂ ਵਾਰਾਣਸੀ ਤੱਕ ਚੱਲਦੀ ਹੈ।