ਮੋਰਿੰਡਾ ,16 ਜਨਵਰੀ ( ਭਟੋਆ)
ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਅਧਿਕਾਰੀਆਂ ਵੱਲੋਂ ਸਰਕਾਰੀ ਹਾਈ ਸਕੂਲ ਬਜ਼ੀਦ ਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫ਼ਿਜਾ਼ਬਾਦ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਮਿਸ਼ਨ ਸੌ ਪ੍ਰਤੀਸ਼ਤ ਤਹਿਤ ਚੱਲ ਰਹੀਆਂ ਗਤੀਤਿਵਿਧਿਆਂ ਦੀ ਸਕੂਲਾਂ ਵਿੱਚ ਸਮਿਖਿਆ ਕੀਤੀ ਗਈ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਪਿਛਲੇ ਮਹੀਨੇ ਹੋਈਆਂ ਪ੍ਰੀਖਿਆਵਾਂ ਦੀ ਕਾਰਗੁਜਾਰੀ ਦੇ ਅਧਾਰ ਤੇ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਿਤ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਵਿੱਚ ਜੇਕਰ ਕੋਈ ਢਿੱਲ ਮੱਠ ਰਹਿ ਗਈ ਹੋਵੇ ,ਉਹ ਹੁਣ ਸਮਾਂ ਰਹਿੰਦਿਆਂ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਤਾਂ ਜੋ ਸਾਲਾਨਾ ਨਤੀਜਾ ਵਧੀਆ ਆ ਸਕੇ। ਇਸ ਮੌਕੇ ਤੇ ਸਿੱਖਿਆ ਸੁਧਾਰ ਟੀਮ ਦੇ ਮੈਂਬਰ ਸੰਜੀਵ ਕੁਮਾਰ, ਪ੍ਰਭਜੀਤ ਸਿੰਘ, ਪ੍ਰਿੰਸੀਪਲ ਸਤਵਿੰਦਰ ਸਿੰਘ ਗਰਚਾ, ਸੁਖਦੇਵ ਸਿੰਘ, ਪਰਮਜੀਤ ਕੌਰ, ਅਮਨਪ੍ਰੀਤ ਕੌਰ, ਇੰਦਰਜੀਤ ਸਿੰਘ,ਅਨੁਪਮ ਵਰਮਾ, ਵਿਕਰਮਜੀਤ ਕੌਰ ਅਤੇ ਰਮਨਦੀਪ ਕੌਰ ਆਦਿ ਹਾਜਰ ਸਨ ।