ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿੱਕ ਬਿਓਰੋ :
ਇਟਲੀ ਦੇ ਸ਼ਹਿਰ ਵੈਰਨੇਲਾ ਵਿੱਚ ਵਾਪਰੇ ਇਕ ਹਾਦਸੇ ਵਿੱਚ ਭੈਣ ਭਰਾ ਸਮੇਤ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚਪੀਮਾ ਬਾਠ ਦੇ ਰਹਿਣ ਵਾਲੇ 2 ਸਕੇ ਭੈਣ ਭਰਾ ਅੰਮ੍ਰਿਤਪਾਲ ਸਿੰਘ ਅਤੇ ਬਲਪ੍ਰੀਤ ਕੌਰ ਸ਼ਾਮਲ ਹਨ। ਤੀਜਾ ਨੌਜਵਾਨ ਦੀ ਪਹਿਚਾਣ ਵਿਸ਼ਾਲ ਕਲੇਰ ਵਜੋਂ ਹੋਈ ਹੈ, ਜਿਸ ਦਾ ਪਰਿਵਾਰ ਇਟਲੀ ਵਿੱਚ ਹੀ ਰਹਿ ਰਿਹਾ ਹੈ, ਜੋ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਹੈ।
ਖਬਰਾਂ ਮੁਤਾਬਕ ਬੀਤੇ ਸ਼ਾਮ ਮੌਸਮ ਖਰਾਬ ਹੋਣ ਵਾਰਨ ਕਾਰ ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ 2 ਪੰਜਾਬੀ ਮੁੰਡੇ ਅਤੇ ਇਕ ਕੁੜੀ ਦੀ ਮੌਤ ਹੋ ਗਈ। ਹਾਦਸੇ ਦੀਖਬਰ ਮਿਲਦਿਅ ਹੀ ਇਟਾਲੀਅਨ ਸੁਰੱਖਿਆ ਦਸਤਿਆਂ ਨੇ ਮੌਕੇ 'ਤੇ ਪਹੁੰਚ ਕੇ ਮੀਂਹ ਅਤੇ ਹਨੇਰੇ ਦੇ ਬਾਵਜੂਦ ਕੋਸ਼ਿਸ਼ ਕਰ ਕੇ ਕਰੇਨਾਂ ਦੀ ਮਦਦ ਦੇ ਨਾਲ ਪਾਣੀ ਵਿੱਚ ਡੁੱਬੀ ਕਾਰ ਨੂੰ ਬਾਹਰ ਕੱਢਿਆ ਸੀ। ਪਰ ਉਸ ਵੇਲੇ ਤੱਕ ਕਾਰ ਵਿੱਚ ਸਵਾਰ ਤਿੰਨਾਂ ਦੀ ਮੌਤ ਹੋ ਚੁੱਕੀ ਸੀ । ਜਦੋਂ ਕਿ ਕਾਰ ਵਿੱਚ ਸਵਾਰ ਚੌਥੇ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਬਾਹਰ ਕੱਢ ਲਿਆ ਗਿਆ ਅਤੇ ਉਸ ਨੂੰ ਸਨਬੋਨੀਫਾਚੋ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਇਹ ਚਾਰੇ ਨੌਜਵਾਨ ਵੈਰੋਨਾ ਨੇੜਲੇ ਸ਼ਹਿਰ ਮੌਤੀਫੋਰਤੇ ਦੇ ਰਹਿਣ ਵਾਲੇ ਸਨ।