ਦਲਜੀਤ ਕੌਰ
ਸੰਗਰੂਰ, 19 ਜਨਵਰੀ, 2023: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਟ੍ਰਾਈਡੈਂਟ ਕੰਪਨੀ, ਬਰਨਾਲਾ ਦੇ ਸਹਿਯੋਗ ਨਾਲ ਕੱਲ੍ਹ 20 ਜਨਵਰੀ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸਵੇਰੇ 10:30 ਤੋਂ ਦੁਪਹਿਰ 1:00 ਵਜੇ ਤੱਕ ਲੱਗਣ ਵਾਲੇ ਇਸ ਕੈਂਪ ਦੌਰਾਨ ਪੈਕਰ ਅਤੇ ਸਟ੍ਰਿਚਰ ਦੀ ਆਸਾਮੀ ਲਈ ਭਰਤੀ ਹੋਵੇਗੀ ਜਿਸ ਚ ਘੱਟੋ ਘੱਟ 10ਵੀਂ ਅਤੇ 12ਵੀਂ ਪਾਸ ਵਿੱਦਿਅਕ ਯੋਗਤਾ ਵਾਲੇ ਲੜਕੇੇ/ਲੜਕੀਆਂ ਦੋਵੇਂ ਹੀ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਉਮਰ ਸੀਮਾ 18 ਤੋਂ 26 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਪ੍ਰਾਰਥੀ ਆਪਣੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ, ਨੇੜੇ ਸੁਵਿਧਾ ਕੇਂਦਰ, ਸੰਗਰੂਰ ਵਿਖੇ ਸਮੇਂ ਸਿਰ ਪਹੁੰਚਣ।