ਚੰਡੀਗੜ੍ਹ: 20 ਜਨਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀ ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੱਲੋਂ ਦਿੱਤੇ ਅਸਤੀਫੇ ਨੂੰ ਨਾਮਨਜ਼ੂਰ ਕਰਕੇ ਉਨ੍ਹਾਂ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਜਾਵੇ।
ਇਹ ਵਿਚਾਰ ਰੈਕਿਗਨਾਈਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਪੰਜਾਬ ਦੇ ਚੇਅਰਮੈਨ ਸਰਦਾਰ ਗੁਰਦੀਪ ਸਿੰਘ ਰੰਧਾਵਾ,ਪ੍ਰਧਾਨ ਜਗਤਪਾਲ ਮਹਾਜਨ,ਜਰਨਲ ਸਕੱਤਰ ਸੁਜੀਤ ਸ਼ਰਮਾ ਬਬਲੂ, ਸੀਨੀਅਰ ਮੀਤ ਪ੍ਰਧਾਨ ਰਾਜਕੰਵਲਪ੍ਰੀਤ ਸਿੰਘ ਲੱਕੀ, ਸੀਨੀਅਰ ਮੀਤ ਪ੍ਰਧਾਨ ਸਕੱਤਰ ਸਿੰਘ ਸੰਧੂ , ਮੀਤ ਪ੍ਰਧਾਨ ਚਰਨਜੀਤ ਸਿੰਘ ਪਾਰੋਵਾਲ, ਮੀਤ ਪ੍ਰਧਾਨ ਸ਼ਾਮ ਲਾਲ ਅਰੋੜਾ, ਮੁੱਖ ਸਲਾਹਕਾਰ ਜਗਜੀਤ ਸਿੰਘ,ਵਧੀਕ ਜਰਨਲ ਸਕੱਤਰ ਹਰਸ਼ਦੀਪ ਸਿੰਘ ਰੰਧਾਵਾ, ਸਕੱਤਰ ਯੁਧਵੀਰ ਸਿੰਘ, ਸਚਿਨ ਕੌਸ਼ਲ, ਬਲਕਾਰ ਸਿੰਘ,ਅਜੀਤ ਰਾਮ ਧੀਮਾਨ ਰਾਜਿੰਦਰ ਕੁਮਾਰ, ਰਵਿੰਦਰ ਸਿੰਘ ਚੀਮਾ ਅਤੇ ਜਿਲ੍ਹਾਂ ਪ੍ਰਧਾਨ ਮੈਡਮ ਪੋਮਿਲਾ ਕਪੂਰ, ਰਣਜੀਤ ਸਿੰਘ ਸੈਣੀ, ਸਵਰਾਜ ਕੁਮਾਰ, ਸੁਖਰਾਜ ਸਿੰਘ ਕੈਂਡੀ, ਅਮਨਦੀਪ ਸਿੰਘ, ਰਮਨਪ੍ਰੀਤ ਸਿੰਘ ਗਿੱਲ, ਕੁਲਬੀਰ ਸਿੰਘ ਕੰਗ, ਅਸ਼ਵਨੀ ਗੁਪਤਾ, ਨਵਦੀਪ ਸਿੰਘ ਵਿਰਕ, ਬਲਵੀਰ ਸਿੰਘ, ਸੁਖਜਿੰਦਰ ਸਿੰਘ ਗਿੱਲ ਆਦਿ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫ਼ੈਸਰ ਯੋਗਰਾਜ ਜੀ ਵੱਲੋਂ ਆਪਣੇ ਪਦ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਉਸ ਅਸਤੀਫੇ ਨੂੰ ਨਾਮਨਜ਼ੂਰ ਕਰਦੇ ਹੋਏ ਪੰਜਾਬ ਸਰਕਾਰ ਉਸ ਤੇ ਦੁਬਾਰਾ ਵਿਚਾਰ ਕਰੇ ਕਿਉਂਕਿ ਉਹਨਾਂ ਦੇ ਕਾਰਜਕਾਲ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਕਾਇਆ ਕਲਪ ਹੋ ਗਈ ਹੈ। ਉਨ੍ਹਾਂ ਨੇ ਆਪਣੇ ਕਾਰਜਕਾਲ ਵਿੱਚ ਬੋਰਡ ਦੇ ਹਰ ਕੰਮ ਨੂੰ ਸਰਲ ਕਰਨ ਲਈ ਸਿੰਗਲ ਵਿੰਡੋ ਸਥਾਪਿਤ ਕੀਤੀ ਜਿਸ ਦੇ ਨਾਲ ਲੋਕਾਂ ਦੇ ਕੰਮ ਬਹੁਤ ਅਸਾਨੀ ਨਾਲ ਹੋਣ ਲੱਗ ਪਏ ਸਨ। ਉਨ੍ਹਾਂ ਦੇ ਕਾਰਜਕਾਲ ਵਿਚ ਪ੍ਰੀਖਿਆਵਾਂ ਦੇ ਨਤੀਜੇ ਪੂਰੇ ਸਮੇਂ ਤੇ ਨਿਕਲਦੇ ਰਹੇ।ਕਰੋਨਾ ਮਹਾਂਮਾਰੀ ਵੇਲੇ ਵੀ ਚੇਅਰਮੈਂਨ ਸਾਹਿਬ ਦੀ ਸੂਝ-ਬੂਝ ਨਾਲ ਪ੍ਰੀਖਿਆਵਾਂ ਦੇ ਨਤੀਜੇ ਸਮੇਂ ਸਿਰ ਐਲਾਨੇ ਗਏ ਅਤੇ ਮਹਾਮਾਰੀ ਦੇ ਚਲਦਿਆਂ ਸਿੱਖਿਆ ਬੋਰਡ ਦੇ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਕੀਤਾ ਤੇ ਕਰੋਨਾ ਕਾਲ ਵੇਲੇ ਵੀ ਹਰ ਵਕਤ ਉਹ ਬੋਰਡ ਦੇ ਵਿਚ ਹਾਜ਼ਰ ਰਹਿੰਦੇ ਸਨ। ਉਨ੍ਹਾਂ ਦੇ ਕਾਰਜਕਾਲ ਵਿਚ ਬੋਰਡ ਦੇ ਕੰਮ ਕਰਨ ਦੇ ਤਰੀਕਿਆਂ ਦੇ ਵਿਚ ਕਾਫੀ ਤਬਦੀਲੀਆਂ ਆਈਆਂ ਜਿਸ ਦੇ ਨਾਲ ਸਕੂਲਾਂ ਤੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਕਾਫੀ ਹੱਦ ਤੱਕ ਘੱਟ ਗਈਆਂ ਸਨ ।ਉਹਨਾਂ ਦੇ ਧਿਆਨ ਵਿੱਚ ਲਿਆਂਦੀ ਗਈ ਕੋਈ ਵੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਂਦਾ ਸੀ।ਇਹੋ ਜਿਹੇ ਸਿੱਖਿਆ ਸ਼ਾਸਤਰੀ ਦੇ ਹੱਥ ਵਿੱਚ ਬੋਰਡ ਦੀ ਬਾਗਡੋਰ ਰਹਿਣ ਨਾਲ ਪੰਜਾਬ ਦੀ ਸਿਖਿਆ ਦਾ ਮਿਆਰ ਹੋਰ ਉੱਚਾ ਹੋਵੇਗਾ ਇਸ ਲਈ ਪੰਜਾਬ ਰਾਸਾ ਮਾਨਯੋਗ ਸਿੱਖਿਆ ਮੰਤਰੀ ਨੂੰ ਬੇਨਤੀ ਕਰਦੀ ਹੈ ਕਿ ਇਹਨਾਂ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਨਾਮਨਜ਼ੂਰ ਕਰਦੇ ਹੋਏ ਇਹਨਾਂ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਜਾਵੇ।