ਬੱਸੀ ਪਠਾਣਾ/ਫਤਿਹਗੜ ਸਾਹਿਬ , 20 ਜਨਵਰੀ, ਦੇਸ਼ ਕਲਿੱਕ ਬਿਓਰੋ -
ਸਿਵਲ ਸਰਜਨ ਫਤਿਹਗੜ ਸਾਹਿਬ ਡਾ. ਵਿਜੇ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਐਸ.ਐਮ.ਓ ਭੁਪਿੰਦਰ ਸਿੰਘ ਅਤੇ ਐਸ.ਐਮ.ਓ ਸੀ.ਐਚ.ਸੀ ਖੇੜਾ ਡਾ. ਰਾਕੇਸ਼ ਬਾਲੀ ਵੱਲੋ ਪੀ.ਐਚ.ਸੀ ਨੰਦਪੁਰ ਕਲੋੜ ਵਿੱਖੇ ਸਮੂਹ ਐਲ.ਐਚ.ਵੀ ਅਤੇ ਏ.ਐਨ.ਐਮਜ ਦੀ ਮੀਟਿੰਗ ਰੱਖੀ ਗਈ। ਮੀਟਿੰਗ ਦੌਰਾਨ ਗਰਭਵਤੀ ਔਰਤਾਂ ਅਤੇ ਬੱਚਿਆਂ ਦੀ 100 ਪ੍ਰਤੀਸ਼ਤ ਰਜਿਸਟੇ੍ਸ਼ਨ ਆਰ.ਸੀ.ਐੱਚ ਪੋਰਟਲ ਤੇ ਚੜਾਉਣਾ ਯਕੀਨੀ ਬਣਾਉਣ, ਮਾਂ ਤੇ ਬੱਚੇ ਦੀ ਸਿਹਤ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏ ਉਨ੍ਹਾਂ ਦੇ ਰੁਟੀਨ ਟੀਕਾਕਰਨ, ਸੰਸਥਾਗਤ ਜਣੇਪੇ ਵਿਚ ਵਾਧਾ ਕਰਨ, ਨਿਰਧਾਰਤ ਐਂਟੀ ਨੇਟਲ ਚੈੱਕਅਪ ਪੂਰੇ ਕਰਨੇ, ਚੌਥੇ ਐਂਟੀਨੇਟਲ ਵੱਲ ਵੀ ਖਾਸ ਧਿਆਨ ਅਤੇ ਗਰਭਵਤੀ ਔਰਤਾਂ ਨੂੰ ਆਇਰਨਫੋਲਿਕ ਅਤੇ ਹੋਰ ਜਰੂਰੀ ਦਵਾਈਆਂ ਮੁਹੱਈਆ ਕਰਵਾਉਣਾ ਯਕੀਨੀ ਬਨਾਉਣ ਲਈ ਕਿਹਾ ਗਿਆ । ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਕੌਮੀ ਸਿਹਤ ਪੋ੍ਗਰਾਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਜਾਣ ।ਆਸ਼ਾ ਵਰਕਰਾਂ ਦੇ ਕੰਮਾਂ ਦੀ ਸਮੀਖਿਆ ਕਰਨ ਅਤੇ ਉਨ੍ਹਾਂ ਨੂੰ ਐਂਟੀਨੇਟਲ ਅਤੇ ਪੋਸਟਨੈਟਲ ਚੈਕਅਪ ਕਰਨ ਵਿੱਚ ਸਹਿਯੋਗ ਕਰਨ ਲਈ ਕਿਹਾ ਗਿਆ।