ਮਿਸ਼ਨ 100% ਨੂੰ ਸਫ਼ਲ ਬਣਾਉਣ ਲਈ ਅਧਿਆਪਕਾਂ ਨੂੰ ਪ੍ਰੇਰਿਆ
ਮੋਰਿੰਡਾ 20 ਜਨਵਰੀ ( ਭਟੋਆ)
ਸਰਕਾਰੀ ਸਕੂਲਾਂ ਦੀ ਸਾਲਾਨਾ ਨਤੀਜਿਆਂ ਵਿੱਚ ਕਾਰਗੁਜ਼ਾਰੀ ਵਿੱਚ ਵੱਧ ਤੋਂ ਵੱਧ ਸੁਧਾਰ ਲਿਆਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ ਨੇ ਆਪਣੀ ਟੀਮ ਨਾਲ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜ ਪੁਰ, ਰਤਨਗੜ੍ਹ ਅਤੇ ਮੋਰਿੰਡਾ ਸਕੂਲਾਂ ਦਾ ਦੌਰਾ ਕੀਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੁਰਿੰਦਰ ਕੁਮਾਰ ਘਈ ਬੀ ਐਨ ਓ ਨੇ ਦੱਸਿਆ ਕਿ ਜ਼ਿਲਾ ਸਿੱਖਿਆ ਅਫਸਰ ਨੇ ਬੋਰਡ ਜਮਾਤਾਂ ਦੀ ਕਾਰਗੁਜਾਰੀ ਦਾ ਨਿਰੀਖਣ ਕੀਤਾ। ਉਹਨਾਂ ਸਬੰਧਿਤ ਸਕੂਲਾਂ ਦੇ ਸਟਾਫ਼ ਨਾਲ਼ ਮੀਟਿੰਗਾਂ ਕੀਤੀਆਂ ਗਈਆਂ। ਉਹਨਾਂ ਅਧਿਆਪਕਾਂ ਵਿੱਚ ਵਧੀਆ ਕਾਰਗੁਜ਼ਾਰੀ ਲਈ ਉਤਸ਼ਾਹ ਭਰਿਆ ਕਿ ਇਹਨਾਂ ਦਿਨਾਂ ਵਿੱਚ 40% ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਉਹਨਾਂ ਕਿ ਜਿਹੜੇ ਵਿਦਿਆਰਥੀ 80% ਤੋਂ ਵੱਧ ਅੰਕ ਲੈਕੇ ਆਏ ਹਨ,ਉਹਨਾਂ ਨੂੰ ਮੈਰਿਟ ਵਿੱਚ ਸੁਧਾਰ ਲਈ ਹਰ ਸੰਭਵ ਯਤਨ ਕੀਤੇ ਜਾਣ। ਇਸ ਮੌਕੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਮੈਂਬਰ ਸੰਜੀਵ ਕੁਮਾਰ , ਪ੍ਰਭਜੀਤ ਸਿੰਘ, ਪ੍ਰਿੰਸੀਪਲ ਸੁਰਿੰਦਰ ਕੌਰ, ਸੁਰਿੰਦਰਪਾਲ ਕੌਰ ਹੀਰਾ, ਸਬੰਧਿਤ ਸਕੂਲਾਂ ਦਾ ਸਟਾਫ਼ ਹਾਜ਼ਰ ਸੀ।