ਨਵੀਂ ਦਿੱਲੀ, 20 ਜਨਵਰੀ, ਦੇਸ਼ ਕਲਿੱਕ ਬਿਓਰੋ :
ਬਿੱਗ ਬੋਸ ਦਾ ਹਿੱਸਾ ਰਹੀ ਆਦਾਕਾਰ ਸੰਭਾਵਨਾ ਸੇਠ ਨੇ ਅੱਜ ਰਾਜਨੀਤੀ ਵਿੱਚ ਕਦਮ ਰੱਖ ਲਿਆ ਹੈ। ਅੱਜ ਸੰਭਾਵਨਾ ਸੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਸੰਭਾਵਨਾ ਸੇਠ ਅੱਜ ‘ਆਪ’ ਦੇ ਮੁੱਖ ਦਫ਼ਤਰ ਵਿੱਚ ਪਾਰਟੀ ਵਿੱਚ ਸ਼ਾਮਲ ਹੋਈ। ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਸੰਦੀਪ ਪਾਠਕ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਊਸ਼ਾ ਕੌਲ ਵੀ ਪਾਰਟੀ ਵਿੱਚ ਸ਼ਾਮਲ ਹੋਈ। ਇਸ ਮੌਕੇ ਸੰਦੀਪ ਪਾਠਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਾਰੇ ਦੇਸ਼ ਵਿੱਚ ਵਿਸਥਾਰ ਹੋ ਰਿਹਾ ਹੈ।