ਨਵੀਂ ਦਿੱਲੀ,23 ਜਨਵਰੀ,ਦੇਸ਼ ਕਲਿਕ ਬਿਊਰੋ:
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਸੋਮਵਾਰ ਨੂੰ ਵਿਗਿਆਨ ਭਵਨ ਵਿਖੇ 11 ਬੱਚਿਆਂ ਨੂੰ ਉਨ੍ਹਾਂ ਦੀਆਂ ਬੇਮਿਸਾਲ ਪ੍ਰਾਪਤੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕਰਨਗੇ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ ਛੇ ਲੜਕੇ ਅਤੇ ਪੰਜ ਲੜਕੀਆਂ ਹਨ। ਹਰੇਕ ਬੱਚੇ ਨੂੰ ਮੈਡਲ, 1 ਲੱਖ ਰੁਪਏ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ।ਮੰਤਰਾਲੇ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਇਨ੍ਹਾਂ ਬੱਚਿਆਂ ਨਾਲ ਗੱਲਬਾਤ ਕਰਨਗੇ। ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਵੀ ਬੱਚਿਆਂ ਨਾਲ ਗੱਲਬਾਤ ਕਰਨਗੇ।ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਬੱਚਿਆਂ ਨੂੰ ਉਨ੍ਹਾਂ ਦੀਆਂ ਬੇਮਿਸਾਲ ਪ੍ਰਾਪਤੀਆਂ ਲਈ PMRBP ਪੁਰਸਕਾਰ ਦਿੰਦੀ ਹੈ। ਇਹ ਪੁਰਸਕਾਰ 5 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਕਲਾ ਅਤੇ ਸੱਭਿਆਚਾਰ, ਬਹਾਦਰੀ, ਨਵੀਨਤਾ, ਸਿੱਖਿਆ, ਸਮਾਜ ਸੇਵਾ ਅਤੇ ਖੇਡਾਂ ਦੇ ਖੇਤਰਾਂ ਵਿੱਚ ਬੇਮਿਸਾਲ ਪ੍ਰਾਪਤੀਆਂ ਲਈ ਦਿੱਤਾ ਜਾਂਦਾ ਹੈ।