ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿੱਕ ਬਿਓਰੋ
ਹਰਿਆਣਾ ਸਰਕਾਰ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ 'ਤੇ ਰਾਜ ਦੀਆਂ ਅਦਾਲਤਾਂ ਵਿੱਚ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਵਿਸ਼ੇਸ਼ ਛੋਟ ਦੇਣ ਦਾ ਐਲਾਨ ਕੀਤਾ ਹੈ। ਇਸਦੀ ਜਾਣਕਾਰੀ ਦਿੰਦੇ ਹੋਏ ਹਰਿਆਣਾ ਦੇ ਊਰਜਾ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਦੱਸਿਆ ਕਿ ਉਮਰ ਕੈਦ, 10 ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਵਾਲੇ ਅਪਰਾਧੀਆਂ ਨੂੰ 90 ਦਿਨ ਅਤੇ ਪੰਜ ਸਾਲ ਤੋਂ ਵੱਧ ਅਤੇ 10 ਸਾਲ ਤੋਂ ਘੱਟ ਦੀ ਸਜ਼ਾ ਵਾਲੇ ਕੈਦੀਆਂ ਨੂੰ 60 ਦਿਨਾਂ ਦੀ ਛੋਟ ਦਿੱਤੀ ਜਾਵੇਗੀ। ਇਸੇ ਤਰ੍ਹਾਂ ਜਿਨ੍ਹਾਂ ਅਪਰਾਧੀਆਂ ਦੀ ਸਜ਼ਾ 5 ਸਾਲ ਤੋਂ ਘੱਟ ਹੈ, ਉਨ੍ਹਾਂ ਨੂੰ 30 ਦਿਨਾਂ ਦੀ ਰਿਆਇਤ ਦਿੱਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ 26 ਜਨਵਰੀ, 2023 'ਤੇ ਇਹ ਛੋਟ ਉਨ੍ਹਾਂ ਸਾਰੇ ਅਪਰਾਧੀਆਂ ਨੂੰ ਵੀ ਦਿੱਤੀ ਜਾਵੇਗੀ ਜੋ ਜੇਲ੍ਹ ਤੋਂ ਪੈਰੋਲ ਅਤੇ ਫਰਲੋ 'ਤੇ ਹਨ, ਬਸ਼ਰਤੇ ਉਹ ਆਪਣੇ ਨਿਰਧਾਰਿਤ ਸਮੇਂ 'ਤੇ ਸਬੰਧਤ ਜੇਲ 'ਚ ਆਤਮ ਸਮਰਪਣ ਕਰ ਦੇਣ ਤਾਂ ਉਸ ਸਥਿਤੀ 'ਚ ਇਹ ਛੋਟ ਦਿੱਤੀ ਜਾਵੇਗੀ। ਬਾਕੀ ਕੈਦ ਦੇ ਸਮੇਂ ਲਈ ਛੋਟ ਦਿੱਤੀ ਜਾਵੇਗੀ।