ਨਵੀਂ ਦਿੱਲੀ, 25 ਜਨਵਰੀ, ਦੇਸ਼ ਕਲਿਕ ਬਿਊਰੋ:
ਰਾਸ਼ਟਰਪਤੀ ਦ੍ਰੋਪਦੀ ਮੁਰਮੂ 74ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਅੱਜ ਬੁੱਧਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਨਗੇ। ਰਾਸ਼ਟਰਪਤੀ ਭਵਨ ਦੇ ਇੱਕ ਬਿਆਨ ਦੇ ਅਨੁਸਾਰ ਇਹ ਸੰਬੋਧਨ ਸ਼ਾਮ 7 ਵਜੇ ਤੋਂ ਆਲ ਇੰਡੀਆ ਰੇਡੀਓ (ਏਆਈਆਰ) ਦੇ ਸਾਰੇ ਰਾਸ਼ਟਰੀ ਨੈਟਵਰਕਾਂ ਅਤੇ ਸਾਰੇ ਦੂਰਦਰਸ਼ਨ ਚੈਨਲਾਂ 'ਤੇ ਹਿੰਦੀ ਅਤੇ ਫਿਰ ਅੰਗਰੇਜ਼ੀ ਵਿੱਚ ਪ੍ਰਸਾਰਿਤ ਕੀਤਾ ਜਾਵੇਗਾ।ਇਸ ਦੇ ਨਾਲ ਹੀ ਅੱਜ ਬੁੱਧਵਾਰ ਨੂੰ ਰਾਸ਼ਟਰੀ ਵੋਟਰ ਦਿਵਸ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮੁੱਖ ਮਹਿਮਾਨ ਹੋਣਗੇ ਜਦਕਿ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਕਿਰੇਨ ਰਿਜਿਜੂ ਵਿਸ਼ੇਸ਼ ਮਹਿਮਾਨ ਹੋਣਗੇ। ਭਾਰਤ ਦਾ ਚੋਣ ਕਮਿਸ਼ਨ ਆਪਣੇ ਸਥਾਪਨਾ ਦਿਵਸ ਨੂੰ ਮਨਾਉਣ ਲਈ ਹਰ ਸਾਲ ਰਾਸ਼ਟਰੀ ਵੋਟਰ ਦਿਵਸ ਮਨਾਉਂਦਾ ਹੈ। 11ਵੇਂ ਵੋਟਰ ਦਿਵਸ 'ਤੇ, ਰਾਸ਼ਟਰਪਤੀ ਰਾਸ਼ਟਰੀ ਪੁਰਸਕਾਰ ਵੀ ਵੰਡਣਗੇ।