ਸ਼੍ਰੀਨਗਰ,25 ਜਨਵਰੀ,ਦੇਸ਼ ਕਲਿਕ ਬਿਊਰੋ:
ਖਰਾਬ ਮੌਸਮ ਕਾਰਨ ਜੰਮੂ-ਕਸ਼ਮੀਰ 'ਚ ਜ਼ਮੀਨ ਖਿਸਕਣ ਕਾਰਨ ਸੜਕਾਂ ਜਾਮ ਹੋ ਗਈਆਂ ਹਨ। ਜਿਸ ਕਾਰਨ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਦੂਜੇ ਪੜਾਅ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਜੈਰਾਮ ਰਮੇਸ਼ ਨੇ ਟਵੀਟ ਕੀਤਾ ਕਿ ਖਰਾਬ ਮੌਸਮ ਅਤੇ ਖੇਤਰ 'ਚ ਜ਼ਮੀਨ ਖਿਸਕਣ ਕਾਰਨ ਰਾਮਬਨ ਅਤੇ ਬਨਿਹਾਲ 'ਚ ਭਾਰਤ ਜੋੜੋ ਯਾਤਰਾ ਦਾ ਦੁਪਹਿਰ ਦਾ ਪੜਾਅ ਰੱਦ ਕਰ ਦਿੱਤਾ ਗਿਆ ਹੈ। ਕੱਲ੍ਹ ਆਰਾਮ ਦਾ ਦਿਨ ਹੈ ਅਤੇ ਯਾਤਰਾ ਭਲਕੇ 27 ਜਨਵਰੀ ਨੂੰ ਸਵੇਰੇ 8 ਵਜੇ ਮੁੜ ਸ਼ੁਰੂ ਹੋਵੇਗੀ।7 ਸਤੰਬਰ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ 30 ਜਨਵਰੀ ਨੂੰ ਸ੍ਰੀਨਗਰ ਵਿੱਚ ਸਮਾਪਤ ਹੋਵੇਗੀ।ਜ਼ਮੀਨ ਖਿਸਕਣ ਅਤੇ ਭਾਰੀ ਮੀਂਹ ਕਾਰਨ ਕਈ ਸੜਕਾਂ ਬੰਦ ਹੋ ਗਈਆਂ ਹਨ। ਇਸ ਕਾਰਨ ਕਾਂਗਰਸ ਨੇ ਯਾਤਰਾ ਦੇ ਦੂਜੇ ਪੜਾਅ ਨੂੰ ਰੱਦ ਕਰ ਦਿੱਤਾ ਹੈ।