ਦਲਜੀਤ ਕੌਰ
ਮੂਨਕ, 25 ਜਨਵਰੀ, 2023: ਦਾ ਆਕਸਫੋਰਡ ਇੰਟਰਨੈਸ਼ਨਲ ਪਬਲਿਕ ਸਕੂਲ, ਰਾਮਗੜ੍ਹ ਗੁੱਜਰਾਂ’ਚ ਬਸੰਤ ਪੰਚਮੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਤਿਉਹਾਰ ਦੀ ਸ਼ੁਰੂਆਤ ਮਾਤਾ ਸਰਸਵਤੀ ਦੀ ਪੂਜਾ ਨਾਲ ਸਕੂਲ ਪ੍ਰਿੰਸੀਪਲ ਜਸਵਿੰਦਰ ਚੀਮਾਂ ਅਤੇ ਸਕੂਲ ਮਨੇਜਮੈਂਟ ਕਮੇਟੀ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਤੇ ਸਕੂਲ ਦੇ ਬੱਚਿਆਂ ਵੱਲੋਂ ਪੀਲੇ ਰੰਗ ਦੇ ਕੱਪੜੇ ਪਾ ਕੇ ਡਾਂਸ ਅਤੇ ਕਵਿਤਾਵਾਂ ਦੇ ਨਾਲ ਆਪਣੀ ਪ੍ਰਤਿਭਾ ਨੂੰ ਉਜਾਗਰ ਕੀਤਾ।ਸਕੂਲ ਵੱਲੋਂ ਬੱਚਿਆਂ ਨੂੰ ਮਿੱਠੇ ਰੰਗਦਾਰ ਚਾਵਲ ਨੂੰ ਪ੍ਰਸ਼ਾਦ ਦੇ ਰੂਪ ਵਿੱਚ ਵੰਡਿਆ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਸਵਿੰਦਰ ਚੀਮਾਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਇਸ ਤਿਉਹਾਰ ਨੂੰ ਮਨਾਉਣ ਦਾ ਮਕਦਸ ਬੱਚਿਆਂ ਨੂੰ ਰੰਗਾਂ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਇਹ ਵੀ ਦੱਸਿਆ ਕਿ ਇਹ ਤਿਉਹਾਰ ਸਰਦੀਆਂ ਦੇ ਮੌਸਮ ਦਾ ਖਤਮ ਹੋਣ ਦਾ ਸੂਚਕ ਹੈ। ਬਸੰਤ ਰੁੱਤ ਆਉਣ ਨਾਲ ਫੁੱਲ ਖਿੜਦੇ ਹਨ, ਜਿਹੜੇ ਕੁਦਰਤ ਨੂੰ ਚਾਰ ਚੰਨ ਲਗਾਉਂਦੇ ਹਨ।
ਇਸ ਮੌਕੇ ਸਕੂਲ ਦੇ ਅਧਿਆਪਕ ਸੁਨੀਤਾ, ਪ੍ਰੀਤਪਾਲ ਕੌਰ, ਹਰਜੀਤ ਕੌਰ, ਮਨਦੀਪ ਕੌਰ, ਮੁੰਦਰਾ, ਨਵਦੀਪ ਕੌਰ, ਨੀਕਿਤਾ, ਰੀਤੂ, ਲਾਡੀ, ਸੁਖਵਿੰਦਰ ਕੌਰ, ਸੁਖਦੇਵ ਸਿੰਘ, ਪਵਨ ਅਦਿ ਸਟਾਫ਼ ਹਾਜ਼ਰ ਰਿਹਾ।