ਨਵੀਂ ਦਿੱਲੀ, 26 ਜਨਵਰੀ, ਦੇਸ਼ ਕਲਿਕ ਬਿਊਰੋ :
ਭਾਰਤ ਜੋੜੋ ਯਾਤਰਾ ਤੋਂ ਬਾਅਦ ਕਾਂਗਰਸ ਅੱਜ 26 ਜਨਵਰੀ ਤੋਂ ਦੇਸ਼ ਭਰ 'ਚ 'ਹਾਥ ਸੇ ਹਾਥ ਜੋੜੋ' ਮੁਹਿੰਮ ਸ਼ੁਰੂ ਕਰੇਗੀ। ਇਸ ਮੁਹਿੰਮ ਦੌਰਾਨ ਪਾਰਟੀ ਆਮ ਲੋਕਾਂ ਨਾਲ ਜੁੜਨ ਦੀ ਕੋਸ਼ਿਸ਼ ਕਰੇਗੀ। ਇਸ ਦੇ ਲਈ ਰਾਹੁਲ ਗਾਂਧੀ ਨੇ ਜਨਤਾ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਕਾਂਗਰਸ ਦੀ ਅਗਵਾਈ ਵਿੱਚ ਸੁਨਹਿਰੀ ਭਾਰਤ ਦਾ ਵਾਅਦਾ ਕੀਤਾ ਗਿਆ ਹੈ। ਕਾਂਗਰਸ ਪਾਰਟੀ ਇਸ ਪੱਤਰ ਨੂੰ ਘਰ-ਘਰ ਪਹੁੰਚਾਏਗੀ।ਇਸ ਤੋਂ ਇਲਾਵਾ ਪਾਰਟੀ ਵਰਕਰ ਦੇਸ਼ ਭਰ ਦੇ 6 ਲੱਖ ਪਿੰਡਾਂ ਅਤੇ 2.5 ਲੱਖ ਗ੍ਰਾਮ ਪੰਚਾਇਤਾਂ ਦੇ 10 ਲੱਖ ਪੋਲਿੰਗ ਸਟੇਸ਼ਨਾਂ 'ਤੇ ਘਰ-ਘਰ ਪਹੁੰਚ ਕਰਕੇ ਮੋਦੀ ਸਰਕਾਰ ਦੀਆਂ ਨਾਕਾਮੀਆਂ ਦੀ ਚਾਰਜਸ਼ੀਟ ਪਹੁੰਚਾਉਣਗੇ। ਇਹ ਮੁਹਿੰਮ 26 ਮਾਰਚ ਨੂੰ ਸਮਾਪਤ ਹੋਵੇਗੀ।ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਆਪਣੇ ਆਖਰੀ ਪੜਾਅ 'ਤੇ ਹੈ। 7 ਸਤੰਬਰ 2022 ਨੂੰ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਇਹ ਯਾਤਰਾ 19 ਜਨਵਰੀ ਨੂੰ ਜੰਮੂ-ਕਸ਼ਮੀਰ ਪਹੁੰਚੀ ਸੀ। 125 ਦਿਨਾਂ 'ਚ ਰਾਹੁਲ ਦੇਸ਼ ਦੇ 13 ਸੂਬਿਆਂ 'ਚੋਂ ਲੰਘੇ। ਯਾਤਰਾ 30 ਜਨਵਰੀ ਨੂੰ ਸਮਾਪਤ ਹੋਵੇਗੀ।