ਲਖਨਊ,26 ਜਨਵਰੀ,ਦੇਸ਼ ਕਲਿਕ ਬਿਊਰੋ:
ਯੂਪੀ ਦੇ ਆਗਰਾ ਵਿੱਚ ਅੱਜ ਵੀਰਵਾਰ ਸਵੇਰੇ ਧਰਮਸ਼ਾਲਾ ਦੇ ਬੇਸਮੈਂਟ ਵਿੱਚ ਖੁਦਾਈ ਦੌਰਾਨ 4 ਘਰ ਢਹਿ ਗਏ। ਹਾਦਸੇ ਵਿੱਚ ਇੱਕ ਬੱਚੀ ਦੀ ਮੌਤ ਹੋ ਗਈ। 2 ਲੋਕਾਂ ਨੂੰ ਬਚਾਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਲਬੇ 'ਚ 3 ਲੋਕਾਂ ਦੇ ਦੱਬੇ ਹੋਣ ਦੀ ਸੂਚਨਾ ਸੀ। ਸਾਰਿਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਹਾਲਾਂਕਿ ਬਚਾਅ ਕਾਰਜ ਅਜੇ ਵੀ ਜਾਰੀ ਹੈ।ਆਗਰਾ ਵਿੱਚ ਹੋਏ ਇੱਸ ਹਾਦਸੇ ਤੋਂ ਬਾਅਦ ਸੀਐਮ ਯੋਗੀ ਆਦਿਤਿਆਨਾਥ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। ਅਧਿਕਾਰੀਆਂ ਨੂੰ ਮੌਕੇ 'ਤੇ ਪੁੱਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਹੁਣ ਤੱਕ 2 ਲੋਕਾਂ ਨੂੰ ਬਚਾ ਲਿਆ ਗਿਆ ਹੈ। ਬਚਾਅ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਾਹਮਣੇ ਆ ਰਿਹਾ ਹੈ ਕਿ ਇਹ ਘਟਨਾ ਖੁਦਾਈ ਕਾਰਨ ਵਾਪਰੀ ਹੈ। ਇਹ ਹਾਦਸਾ ਧਰਮਸ਼ਾਲਾ ਵਿੱਚ ਚੱਲ ਰਹੇ ਨਿਰਮਾਣ ਕਾਰਜ ਕਾਰਨ ਵਾਪਰਿਆ।