Hindi English Monday, 28 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਹਿਲਾਂ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ

Updated on Friday, January 27, 2023 16:02 PM IST

 
ਦਲਜੀਤ ਕੌਰ 
 
ਮਹਿਲਾਂ/ਸੰਗਰੂਰ, 27 ਜਨਵਰੀ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਸ਼ੁਰੂ ਕੀਤੇ ਗਏ 500 ਆਮ ਆਦਮੀ ਕਲੀਨਿਕਾਂ ‘ਚੋਂ ਇੱਕ ਕਲੀਨਿਕ ਕੈਬਨਿਟ ਮੰਤਰੀ ਹਰਪਾਲ ਵੱਲੋਂ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਮਹਿਲਾਂ ਵਿਖੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਅੰਮ੍ਰਿਤਸਰ 'ਚ 500 'ਆਮ ਆਦਮੀ ਕਲੀਨਿਕਾਂ' ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਕਰਵਾਏ ਗਏ ਸਮਾਗਮ ਨੂੰ ਵੀ ਆਨਲਾਈਨ ਦੇਖਿਆ ਗਿਆ।
 
ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ 15 ਅਗਸਤ 2022 ਨੂੰ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ ਜਿਨ੍ਹਾਂ ਵਿੱਚ ਹੁਣ ਤੱਕ 10 ਲੱਖ ਤੋਂ ਵੱਧ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਦਿੜ੍ਹਬਾ ਅਧੀਨ 2 ਆਮ ਆਦਮੀ ਕਲੀਨਿਕ ਅੱਜ ਸ਼ੁਰੂ ਹੋ ਰਹੇ ਹਨ ਜਿਨ੍ਹਾਂ ਵਿੱਚ ਮਹਿਲਾਂ ਤੋਂ ਇਲਾਵਾ ਦੂਸਰਾ ਪਿੰਡ ਛਾਜਲੀ ਵਿਖੇ ਤਿਆਰ ਕੀਤਾ ਗਿਆ ਹੈ।
 
ਵਿੱਤ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਸਿਰਫ਼ ਇੱਕ ਸਾਲ ਦੇ ਅੰਦਰ ਹੀ ਪੰਜਾਬ ਵਿੱਚ ਸਿਹਤ ਦੇ ਖੇਤਰ ‘ਚ ਕ੍ਰਾਂਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ‘ਚ ਵੀ ਤਰਜੀਹੀ ਤੌਰ ‘ਤੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਿਹਤਰੀਨ ਮੁੱਢਲੀਆਂ ਸਿਹਤ ਸੇਵਾਵਾਂ ਇੱਕ ਥਾਂ ‘ਤੇ ਆਪਣੇ ਘਰਾਂ ਦੇ ਨੇੜੇ ਉਪਲੱਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ 91 ਤਰ੍ਹਾਂ ਦੀਆਂ ਦਵਾਈਆਂ ਅਤੇ 41 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਕੀਤੇ ਜਾਣਗੇ।
 
ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਕੀਤੇ ਵਾਅਦੇ ਹਰ ਹੀਲੇ ਪੂਰੇ ਕੀਤੇ ਜਾਣਗੇ।
 
ਇਸ ਮੌਕੇ ਐਸ. ਡੀ. ਐੱਮ. ਦਿੜ੍ਹਬਾ ਰਾਜੇਸ਼ ਸ਼ਰਮਾ, ਡੀ.ਐਸ.ਪੀ. ਪ੍ਰਿਥਵੀ ਸਿੰਘ ਚਹਿਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ, ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ, ਕਾਰਜਕਾਰੀ ਐੱਸ.ਐਮ.ਓ. ਡਾ. ਮਲਕੀਤ ਸਿੰਘ ਤੋਂ ਇਲਾਵਾ ਪੰਚਾਇਤਾਂ ਦੇ ਨੁਮਾਇੰਦੇ ਤੇ ਇਲਾਕਾ ਨਿਵਾਸੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
X