ਬੱਸੀ ਪਠਾਣਾ/ ਫਤਿਹਗੜ ਸਾਹਿਬ 27 ਜਨਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਅੱਜ ਪੂਰੇ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ ਇਸੇ ਲੜੀ ਤਹਿਤ ਹਲਕਾ ਵਿਧਾਇਕ ਬੱਸੀ ਪਠਾਣਾ ਰੁਪਿੰਦਰ ਸਿੰਘ ਹੈਪੀ ਵੱਲੋਂ ਪਿੰਡ ਨੋਗਾਵਾਂ ਅਤੇ ਨੰਦਪੁਰ ਕਲੋੜ ਵਿਖੇ ਵਿਸ਼ੇਸ਼ ਤੋਰ ਤੇ ਪਹੁੰਚ ਕੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਤੇ ਐਮ.ਐਲ.ਏ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਨਿਵਾਸੀਆ ਨੂੰ ਉਚੇਚਿਆ ਸਿਹਤ ਸੁਵਿਧਾਵਾਂ ਦੇਣ ਲਈ ਅੱਜ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋ ਰਾਜ ਪੱਧਰੀ ਸਮਾਗਮ ਕਰ ਆਮ ਆਦਮੀ ਕਲੀਨਿਕ ਲੋਕਾ ਦੇ ਸਪੁਰਦ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁਲਣ ਨਾਲ ਲੋਕਾਂ ਨੂੰ ਇੱਕ ਛੱਤ ਥੱਲੇ ਹੀ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਇਨ੍ਹਾਂ ਕਲੀਨਿਕਾਂ ਵਿੱਚ ਵੱਖ ਵੱਖ ਬੀਮਾਰੀਆਂ ਦੇ ਟੈਸਟ ਅਤੇ ਦਵਾਈਆਂ ਮੁਫ਼ਤ ਮਿਲਣਗੀਆਂ ਅਤੇ ਕੋਈ ਪਰਚੀ ਫੀਸ ਨਹੀਂ ਲੱਗੇਗੀ।ਆਮ ਆਦਮੀ ਕਲੀਨਿਕ ਖੋਲਣ ਨਾਲ ਲੋਕਾਂ ਨੂੰ ਯੋਗ ਮੈਡੀਕਲ ਅਫਸਰ ਵੱਲੋਂ ਮੁਆਇਨਾ ਕਰਕੇ ਲੋੜੀਂਦੇ ਟੈਸਟ ਅਤੇ ਦਵਾਈਆਂ ਮੁਫ਼ਤ ਮੁੱਹਈਆ ਕਰਵਾਈਆਂ ਜਾਣਗੀਆ ਜਿਸ ਦਾ ਫਾਇਦਾ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਵੀ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾ ਨੇ ਵਿਉਂਤਬੰਦੀ ਕਰ ਆਮ ਆਦਮੀ ਕਲੀਨਿਕਾਂ ਦੇ ਕੰਮ ਨੂੰ ਸਮੇਂ ਸਿਰ ਪੂਰਾ ਕੀਤਾ ਹੈ। ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਮੁਤਾਬਕ ਪੰਜਾਬ ਸਰਕਾਰ ਜਨਤਾ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ ਅਤੇ ਲੋਕਾਂ ਦਾ ਇਕ ਇਕ ਪੈਸਾ ਲੋਕਾਂ ਦੀ ਸੇਵਾ ਵਿੱਚ ਹੀ ਲਗਾਉਣ ਲਈ ਵਚਨਬੱਧ ਹੈ ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਵਾਅਦੇ ਮੁਤਾਬਕ ਹਲਕੇ ਅੰਦਰ ਵਿਕਾਸ ਕਾਰਜਾ ਦੀ ਕੋਈ ਕਸਰ ਨਹੀ ਛੱਡੀ ਜਾਵੇਗੀ ਅਤੇ ਹਰ ਇਕ ਪਿੰਡ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹਇਆ ਕਰਵਾਈਆਂ ਜਾਣਗੀਆਂ।ਇਸ ਮੋਕੇ ਤੇ ਐਸ.ਡੀ.ਐਮ ਅਸ਼ੋਕ ਕੁਮਾਰ,ਡਿਪਟੀ ਮੈਡੀਕਲ ਕਮੀਸ਼ਨਰ ਡਾ. ਸਰਿਤਾ, ਡੀ.ਐਚ.ੳ ਡਾ. ਨਵਜੋਤ ਕੋਰ, ਐਸ.ਐਮ.ੳ ਡਾ. ਭੁਪਿੰਦਰ ਸਿੰਘ ਹਾਜਰ ਸੀ, ਕੋਂਸਲਰ ਰਾਜ ਕੁਮਾਰ ਪੁਰੀ, ਇੰਦਰਜੀਤ ਸਿੰਘ, ਮਨਪ੍ਰੀਤ ਸੋਮਲ ਅਤੇ ਸਮੂਹ ਸਟਾਫ ਹਾਜਰ ਸੀ।