ਮੋਰਿੰਡਾ, 28 ਜਨਵਰੀ ( ਭਟੋਆ)
ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕਾਂ ਤਹਿਤ ਨੇੜਲੇ ਪਿੰਡ ਸੁਰਤਾਪੁਰ ਵਿਖੇ ਵੀ ਮੁਹੱਲਾ ਕਲੀਨਿਕ ਖੋਲ੍ਹਿਆ ਗਿਆ,ਜਿਸ ਦਾ ਉਦਘਾਟਨ ਏਡੀਸੀ ਹਰਜੋਤ ਕੌਰ ਵੱਲੋਂ ਕੀਤਾ ਗਿਆ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮੰਤਵ ਨਾਲ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ । ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ 42 ਤਰ੍ਹਾਂ ਦੇ ਟੈਸਟ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਵਿੱਚ ਮਿਲਣਗੀਆਂ ਅਤੇ ਕੋਈ ਪਰਚੀ ਫੀਸ ਵੀ ਨਹੀਂ ਲੱਗੇਗੀ, ਜਿਸ ਤੇ ਲੋਕਾਂ ਨੂੰ ਇਨ੍ਹਾਂ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ । ਸਮਾਗਮ ਦੌਰਾਨ ਡਾਕਟਰ ਸੁਖਦੇਵ ਸਿੰਘ ਸੰਧੂ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਮਿਲਣ ਵਾਲੀਆਂ ਦਵਾਈਆ,ਟੈਸਟਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ।ਇਸ ਮੌਕੇ ਸਰਪੰਚ ਗੁਰਪਾਲ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਫਾਰਮੇਸੀ ਅਫਸਰ ਬਲਜੀਤ ਸਿੰਘ, ਲੈਬ ਟੈਕਨੀਸ਼ਨ ਰਾਜ ਕੁਮਾਰ, ਏ ਐਨ ਐਮ ਸਰਬਜੀਤ ਕੌਰ ਅਤੇ ਆਸ਼ਾ ਵਰਕਰ ਰਵਿੰਦਰ ਕੌਰ ਆਦਿ ਹਾਜਰ ਸਨ।