ਮੋਰਿੰਡਾ, 4 ਫਰਵਰੀ (ਭਟੋਆ)
ਸਿਹਤ ਕੇਂਦਰ ਕਾਈਨੌਰ ਵਿਖੇ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ.ਐੱਮ.ਓ. ਡਾ. ਗੋਵਿੰਦ ਟੰਡਨ ਸੀ.ਐੱਚ.ਸੀ. ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਲੋਕਾਂ ਨੂੰ ਕੈਂਸਰ ਦੀ ਬਿਮਾਰੀ ਦੇ ਲੱਛਣਾਂ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਕੈਂਸਰ ਦੀ ਬਿਮਾਰੀ ਨੇ ਕਾਫੀ ਪੈਰ ਪਸਾਰ ਲਏ ਹਨ, ਜਿਸ ਨੂੰ ਰੋਕਣ ਲਈ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਹੀ ਜਰੂਰੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜਿੰਦਰ ਕੌਰ, ਲਖਮਿੰਦਰ ਸਿੰਘ, ਕਵਿਤਾ ਕੁਮਾਰੀ, ਜੋਤੀ, ਹਰਦੀਪ ਕੌਰ, ਹਰਪਾਲ ਕੌਰ, ਰਮਨਦੀਪ ਕੌਰ ਆਦਿ ਹਾਜ਼ਰ ਸਨ।