ਨਵੀਂ ਦਿੱਲੀ, 5 ਫ਼ਰਵਰੀ, ਦੇਸ਼ ਕਲਿਕ ਬਿਊਰੋ:
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਕਾਲੇਜੀਅਮ ਵੱਲੋਂ ਸਿਫ਼ਾਰਸ਼ ਕੀਤੇ ਪੰਜ ਜੱਜਾਂ ਦੇ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮਨਜ਼ੂਰੀ ਤੋਂ ਬਾਅਦ ਰਾਸ਼ਟਰਪਤੀ ਭਵਨ ਤੋਂ ਉਨ੍ਹਾਂ ਦੀ ਨਿਯੁਕਤੀ ਦਾ ਪਰਵਾਨਾ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਹੁਣ ਸੋਮਵਾਰ ਨੂੰ ਸਹੁੰ ਚੁੱਕਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਜਿਨ੍ਹਾਂ 5 ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ 'ਚ ਰਾਜਸਥਾਨ ਹਾਈ ਕੋਰਟ ਦੇ ਚੀਫ ਜਸਟਿਸ ਪੰਕਜ ਮਿਥਲ, ਪਟਨਾ ਹਾਈ ਕੋਰਟ ਦੇ ਚੀਫ ਜਸਟਿਸ ਸੰਜੇ ਕਰੋਲ, ਮਨੀਪੁਰ ਹਾਈ ਕੋਰਟ ਦੇ ਚੀਫ ਜਸਟਿਸ ਪੀ.ਵੀ. ਸੰਜੇ ਕੁਮਾਰ, ਪਟਨਾ ਹਾਈ ਕੋਰਟ ਦੇ ਜਸਟਿਸ ਅਹਿਸਾਨੁਦੀਨ ਅਮਾਨੁੱਲਾ ਅਤੇ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ ਦਾ ਨਾਂ ਸ਼ਾਮਲ ਹੈ।