ਸਿਖਿਆ ਤੇ ਸਿਹਤ ਸਹੂਲਤਾਂ ਦੇ ਮਿਆਰ ਨੂੰ ਉਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ- ਅਮਨਦੀਪ ਸਿੰਘ ਗੋਲਡੀ ਮਸਾਫਿਰ
ਫਾਜ਼ਿਲਕਾ, 5 ਫਰਵਰੀ, ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਤੇ ਬਿਹਤਰ ਢੰਗ ਲਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ਲਾਘਾਯੋਗ ਕਦਮ ਚੁੱਕ ਰਹੀ ਹੈ। ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਜਿਥੇ ਯਤਨਸ਼ੀਲ ਹੈ ਉਥੇ ਨਵੇ-ਨਵੇਂ ਵਿਕਾਸ ਪ੍ਰੋਜੈਕਟਾਂ ਨੂੰ ਜੰਗੀ ਪੱਧਰ *ਤੇ ਕਰਨ ਲਈ ਵਚਨਬਧ ਹੈ। ਇਸੇ ਤਹਿਤ ਬਲੂਆਣਾ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮਸਾਫਿਰ ਵੱਲੋਂ ਹਲਕਾ ਬੱਲੂਆਣਾ ਦੇ ਪਿੰਡ ਚੂਹੜੀਵਾਲਾ ਧੰਨਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ।
ਵਿਧਾਇਕ ਬਲੂਆਣਾ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਹਰ ਖੇਤਰ ਨੂੰ ਉਚਾਈਆਂ ਵੱਲ ਲਿਜਾਉਣ ਲਈ ਪੁਰਜੋਰ ਉਪਰਾਲੇ ਕਰ ਰਹੇ ਹਨ ਭਾਵੇਂ ਉਹ ਸਿਖਿਆ ਦੀ ਗੱਲ ਹੋਵੇ ਜਾਂ ਸਿਹਤ ਦੇ ਖੇਤਰ ਦੀ। ਉਨ੍ਹਾਂ ਕਿਹਾ ਕਿ ਸਿਖਿਆ ਦੇ ਮੁਕਾਮ ਨੂੰ ਉਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ 36 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਲਈ ਰਵਾਨਾ ਕੀਤਾ ਗਿਆ ਹੈ ਜੋ ਕਿ ਸਿਖਲਾਈ ਹਾਸਲ ਕਰਕੇ ਸਕੂਲਾਂ ਵਿਚ ਪਰਤ ਕੇ ਬਚਿਆਂ ਨੂੰ ਹੋਰ ਆਧੁਨਿਕ ਤਰੀਕੇ ਨਾਲ ਸਿਖਿਆ ਮੁਹੱਈਆ ਕਰਵਾਉਣਗੇ। ਇਸ ਤੋਂ ਇਲਾਵਾ ਸਿਹਤ ਸਹੂਲਤਾਂ *ਚ ਵਾਧਾ ਕਰਦੇ ਹੋਏ ਸੂਬੇ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿਸ ਨਾਲ ਸੁਖਾਵੇਂ ਮਾਹੌਲ ਵਿਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ।
ਪਿੰਡ ਚੂਹੜੀਵਾਲਾ ਧੰਨਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹੁੰਚਣ *ਤੇ ਵਿਧਾਇਕ ਬਲੂਆਣਾ ਨੇ ਸਕੂਲ ਦੇ ਬੱਚਿਆਂ ਜਿਨ੍ਹਾਂ ਨੇ ਸਿੱਖਿਆ ਅਤੇ ਖੇਡਾਂ ਵਿੱਚ ਵਧੀਆਂ ਮੁਕਾਮ ਹਾਸਲ ਕੀਤਾ ਸੀ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੋਂਸਲਾ ਅਫਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਬੱਚਿਆਂ ਅਤੇ ਸਕੂਲ ਸਟਾਫ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਸਮੂਹ ਸਕੂਲ ਸਟਾਫ, ਸਮੂਹ ਸਕੂਲ ਕਮੇਟੀ, ਸਰਪੰਚ ,ਸਮੂਹ ਗ੍ਰਾਮ ਪੰਚਾਇਤ, ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।