Hindi English Monday, 24 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿੱਖਿਆ/ਤਕਨਾਲੋਜੀ

More News

ਸੀਬਾ ਦੇ 25 ਸਾਲਾ ਜਸ਼ਨ ਮੌਕੇ 25 ਰਾਜਾਂ ਦੇ ਸੱਭਿਆਚਾਰ ਦੀਆਂ ਪੇਸ਼ਕਾਰੀਆਂ

Updated on Tuesday, February 07, 2023 17:22 PM IST

ਲਹਿਰਾਗਾਗਾ, 7 ਫਰਵਰੀ (ਰਣਦੀਪ ਸੰਗਤਪੁਰਾ, ਨਰਿੰਦਰ ਸਿੰਗਲਾ ) -

ਸੀਬਾ ਸਕੂਲ ਦੇ 25ਵੇਂ ਸਥਾਪਨਾ ਦਿਵਸ ’ਤੇ ਦੋ ਰੋਜ਼ਾ ਸਾਲਾਨਾ ਸੱਭਿਆਚਾਰ ਸਮਾਰੋਹ ਕਲਾਂਜਲੀ-2020 ਦੌਰਾਨ ਕਲਾਸਾਂ ਦੇ ਅਲੱਗ-ਅਲੱਗ ਸ਼ੈਕਸ਼ਨਾਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਰਾਜਾਂ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ , ਜਿਸ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਲਦਾਖ, ਕਸ਼ਮੀਰ, ਲਕਸ਼ਦੀਪ, ਅੰਡੇਮਾਨ, ਦਮਨ ਐਂਡ ਦੀਉ, ਦਾਦਰ ਨਗਰ ਹਵੇਲੀ ਆਦਿ ਸਮੇਤ 7 ਉੱਤਰੀ ਪੂਰਬੀ ਰਾਜਾਂ, ਦੱਖਣੀ ਭਾਰਤ ਅਤੇ 25 ਰਾਜਾਂ ਨੂੰ ਸ਼ਾਮਲ ਕੀਤਾ ਗਿਆ।ਵਿਦਿਆਰਥੀਆਂ ਨੇ ਨਾਟਕ, ਸੰਗੀਤ ਅਤੇ ਨਾਚ ਰਾਹੀਂ ਉੱਥੋਂ ਦੇ ਇਤਿਹਾਸ, ਵਿਰਸੇ, ਭਾਸ਼ਾ, ਸੱਭਿਆਚਾਰ, ਪ੍ਰਸਿੱਧ ਸ਼ਖਸ਼ੀਅਤਾਂ, ਘਟਨਾਵਾਂ ਅਤੇ ਇਮਾਰਤਾਂ ਨੂੰ ਦਿਖਾਉਂਦੇ ਹੋਏ ਅਤੇ ਆਪਣੀ ਜਾਣਕਾਰੀ ਵਿਚ ਵਾਧਾ ਕਰਦੇ ਹੋਏ ਦਰਸ਼ਕਾਂ ਦਾ ਮਨੋਰੰਜਨ ਕੀਤਾ।(MOREPIC1)

ਮਹਾਂਰਾਸ਼ਟਰ ਵਿਖੇ ਛਤਰਪਤੀ ਸ਼ਿਵਾਜੀ ਦੇ ਜੀਵਨ, ਕੇਰਲਾ ਵਿਚ ਪੁਰਤਗਾਲੀ ਵਾਸਕੋ-ਡੀ-ਗਾਮਾ, ਗੁਜਰਾਤ ਵਿਖੇ ਅੰਗਰੇਜ਼ ਅਤੇ ਪਾਂਡੀਚੇਰੀ ਵਿਖੇ ਫਰਾਂਸੀਸੀਆਂ ਦਾ ਭਾਰਤ ਵਿਖੇ ਆਗਮਨ ਦੇ ਦ੍ਰਿਸ਼ਾਂ ਤੋਂ ਲੈ ਕੇ ਦੇਸ਼ ਦੀ ਅਜ਼ਾਦੀ ਸੰਘਰਸ਼ ਸੰਬੰਧੀ ਪੇਸ਼ਕਾਰੀਆਂ ਬਾਕਮਾਲ ਸਨ। (MOREPIC2)ਇਸ ਮੌਕੇ ਉੜੀਸਾ ਦੇ ਪੇਸ਼ਕਾਰੀ ਮੌਕੇ ਅਸ਼ੋਕਾ ਸਮਰਾਟ ਦੇ ਕਲਿੰਗਾ ਯੁੱਧ ਤੋਂ ਲੈ ਕੇ ਪੁਰੀ ਵਿਖੇ ਗੁਰੂ ਨਾਨਕ ਦੇਵ ਦੀ ਆਰਤੀ ਦਾ ਉਚਾਰਣ ਸੰਗੀਤਮਈ ਤਰੀਕੇ ਨਾਲ ਕੀਤਾ ਗਿਆ। (MOREPIC3)ਰਾਜਸਥਾਨ ਦਾ ਤੇਜ਼ ਰਫ਼ਤਾਰ ਘੁੰਮਣ ਵਾਲੇ ਨਾਚ ਨੇ ਸਭ ਦਾ ਮਨ ਮੋਹ ਲਿਆ।ਉੱਤਰ ਪੂਰਬੀ ਭਾਰਤ ਦੇ ਰਾਜ ਮਨੀਪੁਰ ਦੀ ਪੇਸ਼ਕਾਰੀ ਦੀ ਆਏ ਹੋਏ ਮਹਿਮਾਨਾਂ ਨੇ ਸ਼ਲਾਘਾ ਕੀਤੀ।(MOREPIC4)

25 ਸਾਲਾ ਸਿਲਵਰ ਜੁਬਲੀ ਮਨਾਉਂਦੇ ਹੋਏ ਇਸ ਸਫ਼ਰ ਦਾ ਇਤਿਹਾਸ ਦੱਸਦਿਆਂ ਪ੍ਰਬੰਧਕ ਕੰਵਲਜੀਤ ਢੀਂਡਸਾ ਨੇ ਕਿਹਾ ਕਿ ਸੀਬਾ ਹੁਣ ਤੱਕ ਤਿੰਨ ਅੰਤਰ ਰਾਸ਼ਟਰੀ ਅਤੇ ਗਿਆਰਾਂ ਰਾਸ਼ਟਰੀ ਪੱਧਰ ਦੇ ਸਮਾਗਮ ਕਰਵਾ ਚੁੱਕਾ ਹੈ ਅਤੇ ਇੱਥੇ ਹਰ ਬੱਚੇ ਨੂੰ ਪੜ੍ਹਾਈ ਦੇ ਨਾਲ ਸਸਖ਼ਸੀਅਤ ਦੇ ਵਿਕਾਸ ਦੇ ਮੌਕੇ ਮਿਲਦੇ ਹਨ। ਇਸ ਮੌਕੇ ਤੇਜ ਕਾਰਗੁਜ਼ਾਰੀ, ਵੱਧ ਹਾਜ਼ਰੀ ਅਤੇ ਵਧੀਆ ਵਰਦੀ ਦੇ ਨਾਲ-ਨਾਲ ਸਮਾਗਮ ਦੇ ਆਲ ਰਾਉਂਡਰ ਵਿਿਦਆਰਥੀਆਂ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਮੁੱਖ ਮਹਿਮਾਨ ਵਜੋਂ ਬੱਚਿਆਂ ਦਾ ਹੌਸਲਾ ਵਧਾਉਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਵਿਦਿਆਰਥੀ ਨੂੰ ਉੱਚ ਮਿਆਰੀ ਵਿੱਦਿਆ ਦੇਣ ਲਈ ਯਤਨਸ਼ੀਲ ਹੈ।ਉਨ੍ਹਾਂ ਸੀਬਾ ਸਕੂਲ ਵਲੋਂ ਪਿਛਲੇ 25 ਸਾਲਾ ਦੌਰਾਨ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਵਲੋਂ ਵੱਖ-ਵੱਖ ਰਾਜਾਂ ਦੀ ਭਾਸ਼ਾ ਅਤੇ ਸੱਭਿਆਚਾਰ ਦੀਆਂ ਪੇਸ਼ਕਾਰੀ ਦੀ ਤਾਰੀਫ਼ ਕੀਤੀ।ਮੁੱਖ ਮੰਤਰੀ ਪੰਜਾਬ ਦੇ ਲੋਕ ਸੰਪਰਕ ਦੇ ਓ.ਐਸ.ਡੀ. ਮਨਜੀਤ ਸਿੱਧੂ ਨੇ ਸੀਬਾ ਨਾਲ ਆਪਣੇ 25 ਸਾਲਾਂ ਦੇ ਰਿਸ਼ਤੇ ਦਾ ਜ਼ਿਕਰ ਕਰਦਿਆਂ ਜਨੂੰਨ ਅਤੇ ਜ਼ਜ਼ਬੇ ਦਾ ਨਤੀਜਾ ਦੱਸਿਆ।ਸਥਾਨਕ ਵਿਧਾਇਕ ਵਰਿੰਦਰ ਗੋਇਲ, ਪੰਜਾਬ ਰਾਜ ਇੰਡਸਟਰੀ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਲੱਖਾ, ਰਾਜ ਉਦਯੋਗ ਬੋਰਡ ਦੇ ਚੇਅਰਮੈਨ ਜਸਵੀਰ ਸਿੰਘ ਕੁੰਦਨੀ, ਪ੍ਰੋਫ. ਓਕਾਂਰ ਸਿੰਘ ਓ.ਐਸ.ਡੀ, ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸ਼ੋਸੀਏਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਵੀ ਸੰਬੋਧਨ ਕੀਤਾ।ਪ੍ਰਿੰਸੀਪਲ ਬਿਿਬਨ ਅਲੈਗਜੈਂਡਰ ਨੇ ਸਾਲਾਨਾ ਰਿਪੋਰਟ ਪੜ੍ਹੀ।ਭਾਰਤੀ ਸੱਭਿਆਚਾਰ ਦਾ ਸੁਮੇਲ ਇਹ ਜਾਣਕਾਰੀ ਭਰਪੂਰ ਸਮਾਰੋਹ ਦਰਸ਼ਕਾਂ ਦੇ ਦਿਲਾਂ ’ਤੇ ਅਮਿੱਟ ਛਾਪ ਛੱਡ ਗਿਆ।

ਵੀਡੀਓ

ਹੋਰ
Have something to say? Post your comment
ਦੋ ਸਿਮ ਵਾਲਾ ਫੋਨ ਰੱਖਣ ਵਾਲੇ ਸਾਵਧਾਨ : ਦੋ ਨੰਬਰ ਚਲਾਉਣ ਉਤੇ ਦੇਣੇ ਪੈਣਗੇ ਪੈਸੇ

: ਦੋ ਸਿਮ ਵਾਲਾ ਫੋਨ ਰੱਖਣ ਵਾਲੇ ਸਾਵਧਾਨ : ਦੋ ਨੰਬਰ ਚਲਾਉਣ ਉਤੇ ਦੇਣੇ ਪੈਣਗੇ ਪੈਸੇ

ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

: ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

: ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

: ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

: ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

: ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

: ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

: ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

X