ਨਵੀਂ ਦਿੱਲੀ,9 ਫ਼ਰਵਰੀ,ਦੇਸ਼ ਕਲਿਕ ਬਿਊਰੋ:
ਟਵਿੱਟਰ ਦਾ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ ਵਿੱਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟਵੀਟ ਡੈੱਕ ਵੀ ਕੰਮ ਨਹੀਂ ਕਰ ਰਿਹਾ ਹੈ। ਉਪਭੋਗਤਾ ਟਵੀਟ ਡੈੱਕ ਵਿੱਚ ਲੌਗਇਨ ਕਰਨ ਵਿੱਚ ਅਸਮਰੱਥ ਹਨ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਸਰਵਰ ਬਾਰੇ ਵੀ ਸ਼ਿਕਾਇਤ ਕੀਤੀ ਹੈ। ਕੁਝ ਯੂਜ਼ਰਸ ਨੇ ਇਹ ਵੀ ਕਿਹਾ ਹੈ ਕਿ ਯੂਟਿਊਬ 'ਚ ਵੀ ਸਮੱਸਿਆ ਹੈ। ਹਾਲਾਂਕਿ ਹੁਣ ਹੌਲੀ-ਹੌਲੀ ਇਸ ਸਮੱਸਿਆ ਨੂੰ ਦੂਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਟਵਿੱਟਰ ਵੱਲੋਂ ਕਿਹਾ ਗਿਆ ਹੈ ਕਿ ਟਵਿੱਟਰ 'ਤੇ ਕੁਝ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਪਨੀ ਨੂੰ ਇਸ ਦਾ ਅਫਸੋਸ ਹੈ।ਇਸ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ।ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਨੂੰ ਮਾਈਕ੍ਰੋਬਲਾਗਿੰਗ ਸਾਈਟ 'ਤੇ ਟਵਿਟਰ ਯੂਜ਼ਰਸ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਵਿੱਚ ਪਲੇਟਫਾਰਮ 'ਤੇ ਟਵੀਟ ਕਰਨ, ਸਿੱਧੇ ਸੰਦੇਸ਼ ਭੇਜਣ ਜਾਂ ਨਵੇਂ ਖਾਤਿਆਂ ਨੂੰ ਫਾਲੋ ਕਰਨ ਦੀ ਅਸਮਰੱਥਾ ਸ਼ਾਮਲ ਹੈ।