ਨਵੀਂ ਦਿੱਲੀ,9 ਫ਼ਰਵਰੀ,ਦੇਸ਼ ਕਲਿਕ ਬਿਊਰੋ:
ਦੇਸ਼ ਦੀ ਰਾਜਧਾਨੀ ਦਿੱਲੀ ਦੇ ਗ੍ਰੇਟਰ ਕੈਲਾਸ਼ ਪਾਰਟ-2 'ਚ HDFC ਬੈਂਕ 'ਚ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਅੱਗ 'ਤੇ ਕਾਬੂ ਪਾਉਣ ਲਈ ਮੌਕੇ 'ਤੇ ਪਹੁੰਚ ਗਈਆਂ। ਸਵੇਰੇ 7.15 ਵਜੇ ਅੱਗ 'ਤੇ ਕਾਬੂ ਪਾਇਆ ਗਿਆ। ਅੱਗ 'ਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।ਜਾਣਕਾਰੀ ਮੁਤਾਬਕ ਗ੍ਰੇਟਰ ਕੈਲਾਸ਼ (ਜੀ.ਕੇ.) ਪਾਰਟ-2 ਸਥਿਤ ਐਚਡੀਐਫਸੀ ਬੈਂਕ 'ਚ ਅੱਜ ਵੀਰਵਾਰ ਸਵੇਰੇ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਸਵੇਰੇ 6:05 ਵਜੇ ਮਿਲੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।ਕਾਫੀ ਮੁਸ਼ੱਕਤ ਤੋਂ ਬਾਅਦ ਕਰੀਬ 7.15 ਵਜੇ ਅੱਗ 'ਤੇ ਕਾਬੂ ਪਾਇਆ ਗਿਆ। ਅੱਗ HDFC ਬੈਂਕ ਦੇ ਬੇਸਮੈਂਟ (ਸਰਵਰ ਰੂਮ) ਅਤੇ ਗਰਾਊਂਡ ਫਲੋਰ ਵਿੱਚ ਲੱਗੀ।ਅੱਗ ਲੱਗਣ ਨਾਲ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।