ਨਵੀਂ ਦਿੱਲੀ,10 ਫ਼ਰਵਰੀ,ਦੇਸ਼ ਕਲਿਕ ਬਿਊਰੋ:
ਕੇਂਦਰ ਸਰਕਾਰ ਨੇ ਜਸਟਿਸ ਰਾਜੇਸ਼ ਬਿੰਦਲ ਅਤੇ ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਦੱਸਿਆ ਕਿ ਭਾਰਤ ਦੇ ਸੰਵਿਧਾਨ ਦੇ ਤਹਿਤ ਉਪਬੰਧਾਂ ਦੇ ਅਨੁਸਾਰ, ਭਾਰਤ ਦੇ ਮਾਨਯੋਗ ਰਾਸ਼ਟਰਪਤੀ ਨੇ ਦੋ ਹਾਈ ਕੋਰਟਾਂ ਦੇ ਮੁੱਖ ਜੱਜਾਂ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਨਿਯੁਕਤ ਕੀਤਾ ਹੈ।ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।ਜਿਨ੍ਹਾਂ ਦੋ ਚੀਫ਼ ਜਸਟਿਸਾਂ ਨੂੰ ਸੁਪਰੀਮ ਕੋਰਟ ਦਾ ਜੱਜ ਬਣਾਇਆ ਗਿਆ ਹੈ, ਉਹ ਹਨ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਰਾਜੇਸ਼ ਬਿੰਦਲ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਅਰਵਿੰਦ ਕੁਮਾਰ। ਹੁਣ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਕੁੱਲ ਗਿਣਤੀ 34 ਹੋ ਗਈ ਹੈ। ਸੁਪਰੀਮ ਕੋਰਟ ਵਿੱਚ ਜੱਜਾਂ ਦੀ ਮਨਜ਼ੂਰ ਸ਼ੁਦਾ ਸੰਖਿਆ ਵੀ 34 ਹੈ।