ਮੀਟਿੰਗ ਨਾ ਹੋਈ ਤਾਂ 24 ਨੂੰ ਲੁਧਿਆਣਾ ਵਿਖੇ ਸੜਕਾਂ ਤੇ ਉਤਰਨ ਲਈ ਮਜਬੂਰ ਹੋਣਗੇ ਸੀ.ਐੱਚ.ਬੀ ਤੇ ਡਬਲਿਊ ਠੇਕਾ ਕਾਮੇ:-ਬਲਿਹਾਰ ਸਿੰਘ
ਮੋਰਿੰਡਾ 10 ਫਰਵਰੀ ( ਭਟੋਆ )
ਪਾਵਰਕਾਮ ਐੰਡ ਟ੍ਰਾਸਕੋੰ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਪਰਿਵਾਰਾਂ ਸਮੇਤ 7 ਫਰਵਰੀ ਨੂੰ ਸੰਗਰੂਰ ਵਿਖੇ ਦਿੱਤੇ ਧਰਨੇ ਦੇ ਦਬਾਅ ਸਦਕਾ ਪ੍ਰਸਾਸਨ ਵਲੋਂ ਮਿਤੀ 23 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਧਰਨਾ ਸਮਾਪਤ ਕੀਤਾ ਗਿਆ ਹੈ। ਯੂਨੀਅਨ ਵੱਲੋਂ ਚੇਤਾਵਨੀ ਦਿੱਤੀ ਗਈ ਕਿ ਜੇਕਰ ਮੁੱਖ ਮੰਤਰੀ ਇਹ ਮੀਟਿੰਗ ਨਹੀਂ ਕਰਦੇ ਤਾਂ ਠੇਕਾ ਮੁਲਾਜ਼ਮ 24 ਫਰਵਰੀ ਨੂੰ ਲੁਧਿਆਣਾ ਵਿਖੇ ਸੜਕਾਂ ਤੇ ਉਤਰ ਲਈ ਮਜਬੂਰ ਹੋਣਗੇ ।
ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ, ਸੂਬਾ ਜਰਨਲ ਸਕੱਤਰ ਰਾਜੇਸ਼ ਕੁਮਾਰ ਮੋੜ ਨੇ ਦੱਸਿਆ ਕਿ ਪਾਵਰਕਾਮ ਸੀ.ਐੱਚ.ਬੀ ਤੇ ਡਬਲਿਊ ਕਾਮਿਆਂ ਵਲੋਂ ਆਪਣੀਆਂ ਮੰਗਾਂ , ਜਿਨ੍ਹਾਂ ਵਿੱਚ ਨਵੀਂ ਪੱਕੀ ਭਰਤੀ ਕਰਨ ਤੋਂ ਪਹਿਲਾਂ ਲਾਈਨਮੈੰਨ ਦੀਆਂ ਪੋਸਟਾਂ ਦੇ ਅਧਾਰ ਤੇ ਕੰਮ ਕਰਦੇ ਸੀ.ਐੱਚ.ਬੀ ਤੇ ਡਬਲਿਊ ਕਾਮਿਆਂ ਨੂੰ ਵਿਭਾਗ ਚ' ਲੈ ਕੇ ਰੈਗੂਲਰ ਕੀਤਾ ਜਾਵੇ, ਬਿਜਲੀ ਦਾ ਕਰੰਟ ਲੱਗਣ ਕਾਰਨ ਮੋਤ ਦੇ ਮੂੰਹ ਪਏ ਅਤੇ ਅਪੰਗ ਹੋਏ ਕਾਮਿਆਂ ਨੂੰ ਪੱਕੀ ਨੋਕਰੀ ਮੁਆਵਜਾ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ, ਬਿਜਲੀ ਦਾ ਕੰਮ ਕਰਦੇ ਹਾਦਸੇ ਦੇ ਸਿਕਾਰ ਹੋਣ ਵਾਲੀ ਸੀ.ਐੱਚ.ਬੀ ਤੇ ਡਬਲਿਊ ਠੇਕਾ ਕਾਮੇ ਦਾ ਘੱਟੋ-ਘੱਟ 50 ਲੱਖ ਦਾ ਬੀਮਾ ਅਤੇ ਵਧੀਆ ਹਸਪਤਾਲ ਚ' ਇਲਾਜ ਦੀ ਗਰੰਟੀ ਕੀਤੀ ਜਾਵੇ, ਸੀ.ਐੱਚ.ਬੀ ਤੇ ਡਬਲਿਊ ਕਾਮਿਆਂ ਨੂੰ ਘੱਟੋ-ਘੱਟ ਗੁਜਾਰੇ-ਯੋਗ 1948 ਐਕਟ ਮੁਤਾਬਕ ਤਨਖਾਹ ਨਿਸ਼ਚਿਤ ਕੀਤੀ ਜਾਵੇ, ਛਾਟੀ ਕੀਤੇ ਗਏ ਕਾਮਿਆਂ ਨੂੰ ਬਹਾਲ ਕੀਤਾ ਜਾਵੇ ਅਤੇ ਪਿਛਲੇ ਠੇਕੇਦਾਰਾਂ/ਕੰਪਨੀਆਂ ਵਲੋਂ ਮਨੇਜਮੈੰਟ ਅਧਿਕਾਰੀਆਂ ਦੀ ਸੈਅ ਤੇ ਕੀਤੇ ਗਏ ਘਪਲਿਆਂ ਦਾ ਪੁਰਾਣਾਂ ਬਕਾਇਆ ਏਰੀਅਰ ਬੋਨਸ ਈ.ਪੀ.ਐੱਫ ਦਾ ਅਰਬਾਂ ਰੁਪਇਆ ਕਾਮਿਆਂ ਨੂੰ ਦਵਾਇਆ ਜਾਵੇ। ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਰੱਦ ਕਰਕੇ ਆਊਟ-ਸੋਰਸਿੰਗ ਕਾਮਿਆਂ ਨੂੰ ਵਿਭਾਗਾਂ ਚ' ਲੈ ਕੇ ਰੈਗੂਲਰ ਕੀਤਾ ਜਾਵੇ ਆਦਿ ਸ਼ਾਮਲ ਹਨ,ਦੀ ਪੂਰਤੀ ਲਈ 7 ਫਰਵਰੀ ਨੂੰ ਪਰਿਵਾਰਾਂ ਸਮੇਤ ਦਿੱਤੇ ਧਰਨੇ ਸਦਕਾ ਪ੍ਰਸ਼ਾਸਨ ਵਲੋਂ 23 ਫਰਵਰੀ 2023 ਨੂੰ ਮੁੱਖ ਮੰਤਰੀ ਨਾਲ ਮੀਟਿੰਗ ਸਬੰਧੀ ਪੱਤਰ ਦਿੱਤਾ ਗਿਆ । ਯੂਨੀਅਨ ਪ੍ਧਾਨ ਨੇ ਦੱਸਿਆ ਕਿ ਸਰਕਾਰ ਪਹਿਲਾਂ ਵੀ ਲਗਾਤਾਰ ਛੇੰ ਵਾਰ ਮੀਟਿੰਗ ਕਰਨ ਤੋਂ ਭੱਜ ਚੁੱਕੀ ਹੈ ਅਤੇ ਜੇਕਰ ਮੁੱਖ ਮੰਤਰੀ 24 ਫਰਵਰੀ ਨੂੂੰ ਮੀਟਿੰਗ ਨਹੀਂ ਕਰਦੇ ਤਾਂ ਠੇਕਾ ਮੁਲਾਜ਼਼ਾ਼ਮਾਂ ਵੱਲੋਂ ,ਪੰਜਾਬ ਦੇ ਮੁੱਖ ਮੰਤਰੀ ਸਮੇਤ ਬਿਜਲੀ ਮੰਤਰੀ ਤੇ ਹੋਰਨਾਂ ਮੰਤਰੀਆਂ ਦਾ ਕਾਲਿਆਂ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
ਪ੍ਰੈਸ ਨੋਟ ਜਾਰੀ ਕਰਨ ਸਮੇਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆਂ, ਦੇ ਨਾਲ ਰਾਜੇਸ਼ ਕੁਮਾਰ ਮੋੜ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਮੀਤ ਪ੍ਰਧਾਨ ਚੋਧਰ ਸਿੰਘ ਸਹਿ-ਸਕੱਤਰ ਅਜੇ ਕੁਮਾਰ, ਦਫਤਰੀ ਸਕੱਤਰ ਸ਼ੇਰ ਸਿੰਘ, ਵਿੱਤ ਸਕੱਤਰ ਚਮਕੌਰ ਸਿੰਘ ਮੈਂਬਰ ਟੇਕ ਚੰਦ ਆਦਿ ਵੀ ਹਾਜਰ ਸਨ।