ਮੋਰਿੰਡਾ: 11 ਫਰਵਰੀ ( ਭਟੋਆ)
ਲਾਇਨਜ਼ ਚੈਰੀਟੇਬਲ ਹਸਪਤਾਲ ਵੱਲੋਂ ਢਿੱਲੋਂ ਆਈ ਹਸਪਤਾਲ ਐਂਡ ਲੇਜਰ ਸੈਂਟਰ ਸਰਹਿੰਦ ਦੇ ਸਹਿਯੋਗ ਨਾਲ 73ਵਾਂ ਮੈਡੀਕਲ, ਅੱਖਾਂ ਅਤੇ ਦੰਦਾਂ ਦਾ ਮੁਫਤ ਚੈੱਕਅੱਪ ਕੈਂਪ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ਵਿੱਚ ਲਗਾਇਆ ਜਾ ਰਿਹਾ ਹੈ । ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਦਿਓਲ ਨੇ ਦੱਸਿਆ ਕਿ ਇਹ ਕੈਂਪ 14 ਜਨਵਰੀ ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਹਸਪਤਾਲ ਵਿੱਚ ਲਗਾਇਆ ਜਾ ਰਿਹਾ ਹੈ ਹੈ। ਇਸ ਕੈਂਪ ਵਿੱਚ ਅੱਖਾਂ, ਦੰਦਾਂ ਅਤੇ ਚਮੜੀ ਰੋਗਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ਜਾਂਚ ਕਰਨਗੇ , ਜਦੋਂ ਕਿ ਮਰੀਜ਼ਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ ।