ਲਖਨਊ: 12 ਫਰਵਰੀ, ਦੇਸ਼ ਕਲਿੱਕ ਬਿਓਰੋ
ਆਮ ਆਦਮੀ ਪਾਰਟੀ ਨੇ ਉੱਤਰ ਪ੍ਰਦੇਸ਼ (ਯੂ ਪੀ) ਵਿੱਚ ਹੋਣ ਵਾਲੀਆਂ ਸਥਾਨਕ ਨਗਰ ਨਿਗਮ ਚੋਣਾਂ ਵਿੱਚ ਸਾਰੀਆਂ 763 ਸੀਟਾਂ ਉੱਤੇ ਚੋਣ ਲੜਨ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਲਖਨਉ ਵਿੱਚ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਜਨਰਲ ਸਕੱਤਰ ਸੰਦੀਪ ਪਾਠਕ ਦੀ ਹਾਜ਼ਰੀ ‘ਚ ਹੋਈ ਸਥਾਨਕ ਆਗੂਆਂ ਦੀ ਮੀਟਿੰਗ ਵਿਚ ਖੁਲਾਸਾ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਦੀਪ ਪਾਠਕ ਨੇ ਕਿਹਾ, "ਉੱਤਰ ਪ੍ਰਦੇਸ਼ ਵਿੱਚ ਚੋਣਾਂ ਹੋਣ ਵਾਲੀਆਂ ਹਨ ਅਤੇ ਆਮ ਆਦਮੀ ਪਾਰਟੀ ਆਪਣੀਆਂ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ਪ੍ਰਤੀ ਵਚਨਬੱਧ ਹੈ ਅਤੇ ਪੂਰੀ ਤਾਕਤ ਨਾਲ ਸਾਰੀਆਂ 763 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰਕੇ ਚੋਣ ਲੜੇਗੀ।" ਉਨ੍ਹਾਂ ਕਿਹਾ ਕਿ ਹੁਣ ਤੋਂ ਇਸ ਤਰ੍ਹਾਂ ਦੀਆਂ ਮੀਟਿੰਗਾਂ ਲਗਾਤਾਰ ਕੀਤੀਆਂ ਜਾਣਗੀਆਂ । ਪਹਿਲਾਂ ਜਨਤਾ ਕੋਲ ਕੋਈ ਬਦਲ ਨਹੀਂ ਸੀ। ਹੁਣ ਆਮ ਆਦਮੀ ਪਾਰਟੀ ਆਪਣੇ ਸਾਰਥਕ ਯਤਨਾਂ ਅਤੇ ਕਾਰਵਾਈਆਂ ਨਾਲ ਇਸ ਸਮੀਕਰਨ ਨੂੰ ਬਦਲਣ ਜਾ ਰਹੀ ਹੈ।