ਨਵੀਂ ਦਿੱਲੀ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਨੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਹਲਕਿਆਂ ਦੀ ਹੱਦਬੰਦੀ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਏਐਸ ਓਕਾ ਦੇ ਬੈਂਚ ਨੇ ਇਹ ਵੀ ਕਿਹਾ ਕਿ ਉਸਨੇ ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ 2019 'ਤੇ ਕੋਈ ਫੈਸਲਾ ਨਹੀਂ ਸੁਣਾਇਆ ਹੈ, ਜੋ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਇੱਕ ਬੈਚ ਵਿੱਚ ਅਦਾਲਤ ਵਿੱਚ ਵਿਚਾਰ ਅਧੀਨ ਹੈ। ਬੈਂਚ ਨੇ 1 ਦਸੰਬਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਇਹ ਪਟੀਸ਼ਨ ਸ੍ਰੀਨਗਰ ਦੇ ਹਾਜੀ ਅਬਦੁਲ ਗਨੀ ਖਾਨ ਅਤੇ ਡਾਕਟਰ ਮੁਹੰਮਦ ਅਯੂਬ ਮੱਟੂ ਨੇ ਦਾਇਰ ਕੀਤੀ ਸੀ, ਜਿਸ ਵਿੱਚ ਯੂਟੀ ਵਿੱਚ ਸੀਟਾਂ ਦੀ ਗਿਣਤੀ 107 ਤੋਂ ਵਧਾ ਕੇ 114 ਕਰਨ ਨੂੰ ਚੁਣੌਤੀ ਦਿੱਤੀ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਭਾਰਤੀ ਸੰਵਿਧਾਨ ਦੀ ਧਾਰਾ 81, 82, 170, 330 ਦੇ ਵਿਰੁੱਧ ਹੈ।