ਨਵੀਂ ਦਿੱਲੀ, 13 ਫਰਵਰੀ, ਦੇਸ਼ ਕਲਿੱਕ ਬਿਓਰੋ :
ਝਾਰਖੰਡ ਤੋਂ ਵਿਧਾਨ ਸਭਾ ਹਲਕਾ ਸਿੰਦਰੀ ਤੋਂ ਵਿਧਾਇਕ ਇੰਦਰਜੀ ਮਹਤੋ ਦੇ ਪੁੱਤਰ ਵਿਵੇਕ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਐਤਵਾਰ-ਸੋਮਵਾਰ ਦੀ ਵਿਚਕਾਰਲੀ ਰਾਤ ਨੂੰ ਵਿਧਾਇਕ ਦੇ ਪੁੱਤਰ ਵਿਵੇਕ ਨੇ ਖੁਦਕੁਸ਼ੀ ਕਰ ਲਈ। ਇਸ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਵਿਵੇਕ ਘਰੋਂ ਇਹ ਕਹਿ ਕੇ ਗਿਆ ਸੀ ਕਿ ਉਹ ਆਪਣੇ ਦੋਸਤਾਂ ਨੂੰ ਮਿਲਣ ਜਾ ਰਿਹਾ ਹੈ। ਬਾਅਦ ਵਿੱਚ ਪਤਾ ਚੱਲਿਆ ਕਿ ਉਸ ਨੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ, ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਵਿਵੇਕ ਨੂੰ ਰਾਂਚੀ ਦੇ ਮੈਡੀਕਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਪ੍ਰੰਤੂ ਸੋਮਵਾਰ ਸਵੇਰੇ ਉਸਦੀ ਮੌਤ ਹੋ ਗਈ।
ਵਿਧਾਇਕ ਇੰਦਰਜੀਤ ਮਹਤੋ ਵੀ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਹਨ। ਸਾਲ 2021 ਵਿਚ ਵਿਧਾਇਕ ਨੂੰ ਕਰੋਨਾ ਹੋਇਆ ਸੀ, ਉਸ ਤੋਂ ਬਾਅਦ ਉਹ ਠੀਕ ਨਹੀਂ ਹੋਏ। ਉਦੋਂ ਤੋਂ ਉਹ ਬਿਮਾਰ ਚੱਲ ਰਹੇ ਹਨ।