ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਦੇ ਆਯੂਸਮਾਨ ਫੰਡਾਂ ਦੀ ਵਰਤੋਂ ਕਰਕੇ ਖੋਲ੍ਹੇ ਮੁਹੱਲਾ ਕਲੀਨਿਕ
ਚੰਡੀਗੜ੍ਹ,15 ਫ਼ਰਵਰੀ,ਦੇਸ਼ ਕਲਿਕ ਬਿਊਰੋ:
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (ਪੀਐਮਜੇਏਵਾਈ) ਦੇ ਫੰਡਾਂ ਦੀ ਵਰਤੋਂ ਕਰਕੇ ਆਪਣੇ ਰਾਜਾਂ ਵਿੱਚ ਵੱਖ-ਵੱਖ ਨਾਵਾਂ ਨਾਲ ਸਹੂਲਤਾਂ ਤਿਆਰ ਕੀਤੀਆਂ ਹਨ। ਪੰਜਾਬ ਵਿੱਚ ਉਹਨਾਂ ਸੁਵਿਧਾਵਾਂ ਦਾ ਨਾਮ ਮੁਹੱਲਾ ਕਲੀਨਿਕ/ਆਮ ਆਦਮੀ ਕਲੀਨਿਕ ਰੱਖਿਆ ਗਿਆ ਹੈ।
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਲੋਕ ਸਭਾ ਵਿੱਚ ਦਾਅਵਾ ਕੀਤਾ ਕਿ ਪੰਜਾਬ ਅਤੇ ਆਂਧਰਾ ਪ੍ਰਦੇਸ਼ ਦੀਆਂ ਸਰਕਾਰਾਂ ਰਾਜ ਦੇ ਸਮਝੌਤਾ ਪੱਤਰ (ਐਮਓਯੂ) ਦੀ ਉਲੰਘਣਾ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਅਤੇ ਆਂਧਰਾ ਪ੍ਰਦੇਸ਼ ਸਰਕਾਰਾਂ ਨੂੰ ਪੱਤਰ ਵੀ ਲਿਖੇ ਗਏ ਹਨ।ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ 'ਤੇ ਪੰਜਾਬ ਵਿੱਚ 400 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਸੀ। ਪਿਛਲੇ ਸਾਲ 100 ਕਲੀਨਿਕ ਖੋਲ੍ਹੇ ਗਏ ਸਨ।ਕੇਂਦਰੀ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਰਾਜਾਂ ਨੇ ਸਮਝੌਤਾ ਤਹਿਤ ਸਕੀਮ ਦੇ ਨਿਯਮਾਂ ਦੀ ਪਾਲਣਾ ਨਾ ਕਰਕੇ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਰੋਕਿਆ ਤਾਂ ਕੇਂਦਰ ਕੋਲ ਕਾਰਵਾਈ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ।ਮਾਂਡਵੀਆ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਰਾਜ ਸਰਕਾਰਾਂ ਅਤੇ ਕੇਂਦਰ ਬਿਨਾਂ ਕਿਸੇ ਰਾਜਨੀਤੀ ਦੇ ਲੋਕ ਭਲਾਈ ਲਈ ਮਿਲ ਕੇ ਕੰਮ ਕਰਨ। ਕੇਂਦਰੀ ਸਿਹਤ ਮੰਤਰੀ ਸੰਸਦ ਮੈਂਬਰ ਯੁਵਜਾਨਾ ਸਰਾਮਿਕਾ ਰਾਇਥੂ ਅਤੇ ਕੇ ਰਘੂ ਰਾਮ ਕ੍ਰਿਸ਼ਨਾ ਰਾਜੂ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ।