ਮੋਹਾਲੀ: 16 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਬਦਲ ਦਿੱਤੀ ਗਈ ਹੈ। ਹੁਣ ਪੰਜਵੀਂ ਦੀਆਂ ਪ੍ਰੀਖਿਆਵਾਂ ਲਈ ਸਬੰਧਤ ਸਕੂਲਾਂ ਵਿੱਚ ਹੀ ਪ੍ਰੀਖਿਆ ਕੇਂਦਰ ਬਣਾਏ ਜਾਣਗੇ । ਇਹ ਪ੍ਰੀਖਿਆ 25 ਫਰਵਰੀ ਤੇਂ 4 ਮਾਰਚ ਤੱਕ ਕਰਵਾਈਆਂ ਜਾਣਗੀਆਂ ਅਤੇ ਅੱਠਵੀਂ ਦੀਆਂ ਪ੍ਰੀਖਿਆਵਾਂ ਬੋਰਡ ਦਫਤਰ ਵੱਲੋਂ ਬਣਾਏ ਪ੍ਰੀਖਿਆ ਕੇਂਦਰਾਂ ਵਿੱਚ ਮਿਤੀ 25 ਫਰਵਰੀ ਤੋਂ 22 ਮਾਰਚ ਤੱਕ ਹੋਣਗੀਆਂ। ਪੰਜਵੀਂ ਅਤੇ ਅੱਠਵੀਂ ਜਮਾਤਾਂ ਦੀਆਂ ਇਹ ਪ੍ਰੀਖਿਆਵਾਂ ਸਵੇਰੇ 10 ਵਜੇ ਸ਼ੁਰੂ ਹੋਣਗੀਆਂ। ਵਧੇਰੇ ਜਾਣਕਾਰੀ ਲਈ ਵੈਬਸਾਈਟ www.pseb.ac.in ‘ਤੇ ਦੇਖਿਆ ਜਾ ਸਕਦਾ ਹੈ। (MOREPIC3)(MOREPIC1)(MOREPIC2)