ਨਵੀਂ ਦਿੱਲੀ,18 ਫ਼ਰਵਰੀ,ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 2 ਵਜੇ ਇਕ ਅਹਿਮ ਮੁੱਦੇ 'ਤੇ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਹਾਲਾਂਕਿ ਕੇਜਰੀਵਾਲ ਕਿਸ ਮੁੱਦੇ 'ਤੇ ਗੱਲ ਕਰਨਗੇ, ਇਸ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਦਿੱਲੀ ਦੇ ਮੇਅਰ ਅਤੇ ਡਿਪਟੀ ਮੇਅਰ ਚੋਣਾਂ ਬਾਰੇ ਗੱਲ ਕਰ ਸਕਦੇ ਹਨ। ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸੀਬੀਆਈ ਨੇ ਐਤਵਾਰ ਨੂੰ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਸ ਮਾਮਲੇ ਵਿੱਚ ਵੀ ਕੇਜਰੀਵਾਲ ਕੇਂਦਰ ਨੂੰ ਨਿਸ਼ਾਨਾ ਬਣਾ ਸਕਦੇ ਹਨ।